ਤਾਜਾ ਖਬਰਾਂ
ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਨਿਆਇਕ ਹਿਰਾਸਤ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਿਊ ਨਾਭਾ ਜੇਲ੍ਹ ‘ਚ ਆਪਣੀ ਬੈਰਕ ਬਦਲਣ ਨੂੰ ਲੈ ਕੇ ਮੁਹਾਲੀ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ‘ਚ ਅੱਜ ਸੁਣਵਾਈ ਹੋਣ ਜਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਵੀ ਜਵਾਬ ਦਾਖਲ ਕੀਤਾ ਜਾਵੇਗਾ। ਹਾਲਾਂਕਿ, ਪਿਛਲੀ ਸੁਣਵਾਈ ‘ਚ ਸਰਕਾਰ ਵੱਲੋਂ ਜਵਾਬ ਦਾਖਲ ਨਹੀਂ ਕੀਤਾ ਗਿਆ ਸੀ।
ਦੱਸ ਦੇਈਏ ਕਿ ਬਿਕਰਮ ਮਜੀਠਿਆਂ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਹੋਰ ਕਈ ਥਾਂਵਾਂ ਤੇ 25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਰੇਡ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਰੀਬ 540 ਕਰੋੜ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵੱਖ-ਵੱਖ ਟਿਕਾਣਿਆਂ ਤੇ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.