ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਫਤਿਹਗੜ੍ਹ ਚੂੜੀਆਂ ਵਿੱਚ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਰਿਸ਼ਵਤ ਲੈਣ ਦੇ ਗੰਭੀਰ ਆਰੋਪਾਂ ਦੇ ਚਲਦਿਆਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਜਿਸ ਵਿੱਚ ਜਸਵੀਰ ਕੌਰ ਇੱਕ ਪਟਵਾਰੀ ਤੋਂ ਰਕਮ ਲੈਂਦੀ ਹੋਈ ਨਜ਼ਰ ਆ ਰਹੀ ਹੈ।
ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਤਤਕਾਲ ਹੁਕਮ ਜਾਰੀ ਕਰ ਦਿੱਤੇ ਹਨ। ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਐਸੇ ਮਾਮਲਿਆਂ ਵਿੱਚ ਸਰਕਾਰ ਜੀਰੋ ਟੋਲਰੇਂਸ ਨੀਤੀ ਅਪਣਾਈ ਹੋਈ ਹੈ। ਜਸਵੀਰ ਕੌਰ ਦੀ ਮੁਅੱਤਲੀ ਦੌਰਾਨ ਉਸਨੂੰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਅਟੈਚ ਕਰ ਦਿੱਤਾ ਗਿਆ ਹੈ ਅਤੇ ਉਸਦੀ ਰੋਜ਼ਾਨਾ ਹਾਜ਼ਰੀ ਹੈੱਡਕੁਆਰਟਰ ਨੂੰ ਭੇਜੀ ਜਾਵੇਗੀ।
ਇਸ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤੀ ਗਈ ਹੈ। ਹੁਕਮਾਂ ਵਿੱਚ ਇਹ ਵੀ ਦਰਸਾਇਆ ਗਿਆ ਹੈ ਕਿ ਸੰਬੰਧਤ ਐਸਐਸਪੀ ਵਿਜੀਲੈਂਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਵੀਡੀਓ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਣ। ਨਾਲ ਹੀ, ਵੀਡੀਓ ਵਿੱਚ ਦਿਖਾਈ ਦੇ ਰਹੇ ਪਟਵਾਰੀ ਨੂੰ ਵੀ ਤੁਰੰਤ ਮੁਅੱਤਲ ਕਰਕੇ ਉਸ ਵਿਰੁੱਧ ਅਨੁਸ਼ਾਸਨਤਮਕ ਕਾਰਵਾਈ ਸ਼ੁਰੂ ਕੀਤੀ ਜਾਵੇ।
Get all latest content delivered to your email a few times a month.