ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ ਲਗਭਗ 22.97 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਜਾਰੀ ਕੀਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸ਼ੀਰਵਾਦ ਸਕੀਮ ਦੀ ਮਕਸਦ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੀ ਆਰਥਿਕ ਮਦਦ ਕਰਨੀ ਹੈ।
ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ 4503 ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ। ਉਨ੍ਹਾਂ ਨੇ ਜ਼ਿਲਾ-ਵਾਰ ਲਾਭਪਾਤਰੀਆਂ ਦੀ ਗਿਣਤੀ ਵੀ ਦਿੱਤੀ ਜੋ ਇਸ ਸਕੀਮ ਦੇ ਜ਼ਰੀਏ ਲਾਭਵਾਨ ਹੋਏ ਹਨ।
ਮੰਤਰੀ ਨੇ ਇਹ ਵੀ ਸਾਫ ਕੀਤਾ ਕਿ ਅਸ਼ੀਰਵਾਦ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਵਿਆਹ ਸਮੇਂ ਲਾਭਪਾਤਰੀ ਦੇ ਬੈਂਕ ਖਾਤੇ ਵਿਚ Direct Benefit Transfer (DBT) ਰਾਹੀਂ ਭੇਜੀ ਜਾਂਦੀ ਹੈ। ਇਹ ਲਾਭ ਉਹੀ ਬਿਨੈਕਾਰ ਲੈ ਸਕਦੇ ਹਨ ਜੋ ਪੰਜਾਬ ਦੇ ਸਥਾਈ ਨਿਵਾਸੀ ਹੋਣ, ਅਨੁਸੂਚਿਤ ਜਾਤੀ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣ ਅਤੇ ਉਨ੍ਹਾਂ ਦੀ ਪਰਿਵਾਰਿਕ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।
ਡਾ. ਬਲਜੀਤ ਕੌਰ ਨੇ ਅਖੀਰ ‘ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕਮਰਕਸ ਕੇ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਨਿਰਾਸ਼ਰਿਤ, ਪਿੱਛੜੇ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਸਮੂਹਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੀ ਜ਼ਿੰਦਗੀ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ ਹੈ।
Get all latest content delivered to your email a few times a month.