ਤਾਜਾ ਖਬਰਾਂ
ਬਰਨਾਲਾ 24 ਜੁਲਾਈ (ਹਰਮਨ )- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਅੱਜ ਹਲਕੇ ਦੇ 12 ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ ਕਰਜ਼ਾ ਮੁਆਫ਼ੀ ਦੇ ਪ੍ਰਮਾਣ ਪੱਤਰ ਦਿੱਤੇ । ਉਹਨਾਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਜੀ ਵੱਲੋਂ ਪਿਛਲੇ ਦਿਨੀਂ ਪੰਜਾਬ ਦੇ 4727 ਅਨੁਸੂਚਿਤ ਜਾਤੀ ਪਰਿਵਾਰਾਂ ਦਾ 67 ਕਰੋੜ 84 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ ਅਤੇ ਇਸ ਯੋਜਨਾ ਤਹਿਤ ਅੱਜ 12 ਲਾਭਪਾਤਰੀਆਂ ਨੂੰ "ਕੋਈ ਬਕਾਇਆ ਨਹੀਂ " ਦੇ ਪ੍ਰਮਾਣ ਪੱਤਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹ ਯੋਜਨਾ ਸਿਰਫ਼ ਕਰਜ਼ਾ ਮੁਆਫ਼ੀ ਤੱਕ ਸੀਮਿਤ ਨਹੀਂ ਸਗੋਂ ਭਾਈਚਾਰੇ ਨੂੰ ਨਿਆਂ ਦੇਣ ਅਤੇ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ। ਉਹਨਾਂ ਕਿਹਾ ਕਿ "ਆਪ" ਸਰਕਾਰ ਹਾਲਾਤਾਂ ਤੋਂ ਹਾਰੇ ਮਿਹਨਤਕਸ਼ ਪਰਿਵਾਰਾਂ ਦੇ ਨਾਲ ਹਮੇਸ਼ਾ ਖੜ੍ਹੀ ਹੈ ਅਤੇ ਉਹਨਾਂ ਦੇ ਮਾਣ ਸਨਮਾਨ ਨੂੰ ਬਹਾਲ ਕਰਨ ਅਤੇ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ।ਇਸ ਮੌਕੇ ਲਵਿਤਾ ਗੁਪਤਾ , ਜ਼ਿਲ੍ਹਾ ਮੈਨੇਜਰ ਪੰਜਾਬ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਅਤੇ ਆਮ ਆਦਮੀ ਪਾਰਟੀ ਦੇ ਆਗੂ/ਵਰਕਰ ਸਾਹਿਬਾਨ ਵੀ ਹਾਜ਼ਰ ਸਨ।
Get all latest content delivered to your email a few times a month.