ਤਾਜਾ ਖਬਰਾਂ
ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੀ ਪੁਲਾੜ ਤੋਂ ਧਰਤੀ 'ਤੇ ਸੁਰੱਖਿਅਤ ਵਾਪਸੀ ਦੀ ਪ੍ਰਸ਼ੰਸਾ ਕਰਦੇ ਹੋਏ ਮਨ ਕੀ ਬਾਤ ਦੇ 124ਵੇਂ ਐਪੀਸੋਡ ਦੌਰਾਨ ਕਿਹਾ ਕਿ ਦੇਸ਼ ਵਿੱਚ ਪੁਲਾੜ ਖੇਤਰ ਨਾਲ ਸਬੰਧਤ 200 ਤੋਂ ਵੱਧ ਸਟਾਰਟਅੱਪ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਦਾ ਰਸਤਾ ਸਵੈ-ਨਿਰਭਰਤਾ ਵਿੱਚੋਂ ਲੰਘਦਾ ਹੈ ਅਤੇ 'ਵੋਕਲ ਫਾਰ ਲੋਕਲ' 'ਆਤਮ-ਨਿਰਭਰ ਭਾਰਤ' ਦਾ ਸਭ ਤੋਂ ਮਜ਼ਬੂਤ ਆਧਾਰ ਹੈ।
ਸ਼ੁਭਾਂਸ਼ੂ ਸ਼ੁਕਲਾ, ਜੋ ਕਿ ਐਕਸੀਓਮ-4 ਮਿਸ਼ਨ ਦੇ ਚਾਰ ਚਾਲਕ ਦਲ ਦੇ ਮੈਂਬਰਾਂ ਵਿੱਚੋਂ ਇੱਕ ਸਨ ਉਨ੍ਹਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਜਦੋਂ ਸ਼ੁਭਾਂਸ਼ੂ ਸ਼ੁਕਲਾ ਧਰਤੀ 'ਤੇ ਵਾਪਸ ਆਏ, ਤਾਂ ਹਰ ਦਿਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ, ਜਿਸਨੇ ਹਰ ਭਾਰਤੀ ਨਾਗਰਿਕ ਨੂੰ ਮਾਣ ਨਾਲ ਭਰ ਦਿੱਤਾ।"
ਕੌਮੀ ਪੁਲਾੜ ਦਿਵਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਾੜ ਖੇਤਰ 'ਚ ਭਾਰਤ ਦੀਆਂ ਵਧਦੇ ਯੋਗਦਾਨ ਅਤੇ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਹਵਾਈ ਸੈਨਾ ਦੇ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਦੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਦੀ ਹਾਲੀਆ ਯਾਤਰਾ, ਚੰਦਰਯਾਨ 3 ਦੇ ਸਫਲ ਲਾਂਚ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਇਸ ਨਾਲ ਭਾਰਤ ਦਾ ਮਾਣ ਵਧਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 23 ਅਗਸਤ ਨੂੰ ਰਾਸ਼ਟਰੀ ਪੁਲਾੜ ਦਿਵਸ ਮਨਾਉਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਨੂੰ ਕਿਵੇਂ ਮਨਾਉਣਾ ਹੈ ਇਸ ਬਾਰੇ ਸੁਝਾਅ ਸਾਂਝੇ ਕਰੋ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੇ ਨੌਜਵਾਨ ਰਸਾਇਣ ਵਿਗਿਆਨ ਤੋਂ ਲੈ ਕੇ ਗਣਿਤ ਓਲੰਪੀਆਡ ਤੱਕ ਹਰ ਜਗ੍ਹਾ ਚਮਕ ਰਹੇ ਹਨ। ਇਹ ਹਰ ਭਾਰਤੀ ਲਈ ਮਾਣ ਦੀ ਗੱਲ ਹੈ ਕਿ ਬਹਾਦਰੀ ਅਤੇ ਦੂਰਅੰਦੇਸ਼ੀ ਦੇ ਪ੍ਰਤੀਕ 12 ਮਰਾਠਾ ਕਿਲ੍ਹਿਆਂ ਨੂੰ ਯੂਨੈਸਕੋ (ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ) ਵਿਸ਼ਵ ਵਿਰਾਸਤ ਸਥਾਨ ਘੋਸ਼ਿਤ ਕੀਤਾ ਗਿਆ ਹੈ।
Get all latest content delivered to your email a few times a month.