ਤਾਜਾ ਖਬਰਾਂ
ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਅਪਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ
ਲਿਬੜਾ/ਸਮਰਾਲਾ (ਲੁਧਿਆਣਾ), 27 ਜੁਲਾਈ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜਦੋਂ ਇਸ ਇਲਾਕੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਤਾਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ, ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਉਨ੍ਹਾਂ ਨੇ ਪਹਿਲੀ ਵਾਰ ਇਸ ਇਤਿਹਾਸਕ ਪਲ ਨੂੰ ਦੇਖਿਆ ਹੈ ਜਦੋਂ ਸੂਬੇ ਦਾ ਮੁਖੀ ਪ੍ਰਮੁੱਖ ਮੁੱਦਿਆਂ 'ਤੇ ਚਰਚਾ ਕਰਨ ਲਈ ਉਨ੍ਹਾਂ ਕੋਲ ਖੁਦ ਚੱਲ ਕੇ ਆਏ ਹਨ।
ਕਿਸਾਨਾਂ ਵਿੱਚ ਬਲਵਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ, ਨਾਇਬ ਸਿੰਘ ਪੁੱਤਰ ਦਰਸ਼ਨ ਸਿੰਘ, ਅਵਤਾਰ ਸਿੰਘ ਓਟਾਲਾ ਪੁੱਤਰ ਸੰਪੂਰਨ ਸਿੰਘ, ਮੇਹਰ ਸਿੰਘ ਪੁੱਤਰ ਇੰਦਰ ਸਿੰਘ, ਗਗਨਦੀਪ ਸਿੰਘ ਮਾਨ (ਸਰਪੰਚ) ਪੁੱਤਰ ਬਲਵੀਰ ਸਿੰਘ ਮਾਨ, ਬਲਵੀਰ ਸਿੰਘ ਪੁੱਤਰ ਕਾਕਾ ਸਿੰਘ, ਤਾਰਾ ਸਿੰਘ, ਸੈਣ ਸਿੰਘ, ਮੇਜਰ ਸਿੰਘ, ਸ. ਸਰਵਣ ਸਿੰਘ ਪੁੱਤਰ ਸਾਧੂ ਸਿੰਘ, ਸਤਨਾਮ ਸਿੰਘ ਪੁੱਤਰ ਹਰਦਿਆਲ ਸਿੰਘ, ਜਸਦੀਪ ਸਿੰਘ, ਯਾਦਵਿੰਦਰ ਸਿੰਘ ਬਿੱਟੂ, ਅਵਤਾਰ ਸਿੰਘ ਲਿਬੜਾ, ਮਨਜੋਤ ਸਿੰਘ ਲਿਬੜਾ, ਡਾ: ਗਿਆਨ ਸਿੰਘ ਲਿਬੜਾ, ਕਿਰਨਦੀਪ ਸਿੰਘ ਲਿਬੜਾ, ਅਕਬਰ ਖਾਨ, ਨੋਨੀ ਲਿਬੜਾ, ਲਖਵੀਰ ਸਿੰਘ ਲਿਬੜਾ, ਹਰਪ੍ਰੀਤ ਸਿੰਘ ਲਿਬੜਾ, ਲਖਵੀਰ ਸਿੰਘ ਲਿਬੜਾ, ਹਰਪ੍ਰੀਤ ਸਿੰਘ ਲਿਬੜਾ, ਪਵਿੰਦਰ ਸਿੰਘ ਲਿਬੜਾ, ਹਰਪਾਲ ਸਿੰਘ ਬਾਹੋਮਾਜਰਾ, ਕੁਲਦੀਪ ਸਿੰਘ ਗੋਹ, ਜਤਿੰਦਰ ਸਿੰਘ ਗੋਹ, ਲਖਵੀਰ ਸਿੰਘ ਗੋਹ, ਮਨਸਾ ਸਿੰਘ ਅਤੇ ਮਲਕੀਤ ਸਿੰਘ ਮੀਤਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਕੋਲ ਆਇਆ ਹੈ, ਉਨ੍ਹਾਂ ਦੇ ਖੇਤਾਂ ਵਿੱਚ ਮੰਜੇ 'ਤੇ ਬੈਠਾ ਅਤੇ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਦਾ ਖੇਤਾਂ ਨੂੰ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਪਿੰਡਾਂ ਵਿੱਚ ਅਜਿਹਾ ਅਲੋਕਾਰੀ ਵਰਤਾਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਸਦਕਾ ਨਹਿਰੀ ਪਾਣੀ ਨਾਲ ਝੋਨੇ ਦੀ ਖੇਤੀ ਹੋਈ ਹੈ ਅਤੇ ਬਿਜਲੀ ਦੀ ਨਿਯਮਤ ਸਪਲਾਈ ਨਾਲ ਇਹ ਯਕੀਨੀ ਬਣਾਇਆ ਹੈ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ।
ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਾਣੀ ਕੱਢਣ ਲਈ ਵਰਤੇ ਜਾਂਦੇ ਆਪਣੇ ਜਨਰੇਟਰ ਪਹਿਲਾਂ ਹੀ ਵੇਚ ਦਿੱਤੇ ਹਨ ਕਿਉਂਕਿ ਨਹਿਰੀ ਪਾਣੀ ਦੀ ਸਪਲਾਈ ਕਾਰਨ ਉਨ੍ਹਾਂ ਦੀ ਹੁਣ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਕਿਸੇ ਨੇ ਵੀ ਅਜਿਹਾ ਨਹੀਂ ਕੀਤਾ। ਕਿਸਾਨਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਨਸ਼ਿਆਂ ਦੀ ਮਹਾਂਮਾਰੀ ਨੂੰ ਸਖ਼ਤੀ ਨਾਲ ਰੋਕਣ ਅਤੇ ਰਸੂਖਵਾਨ ਆਗੂਆਂ ਨੂੰ ਸਲਾਖਾਂ ਪਿੱਛੇ ਪਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਵੀ ਕੀਤੀ।
ਉਨ੍ਹਾਂ ਇਹ ਵੀ ਕਿਹਾ ਕਿ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨਾਂ ਨਿਯਮਤ ਤੌਰ 'ਤੇ ਦਿੱਤੀਆਂ ਜਾ ਰਹੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦੀ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਯਕੀਨੀ ਬਣਾਉਣ ਲਈ ਵੀ ਸ਼ਲਾਘਾ ਕੀਤੀ ਤਾਂ ਜੋ ਉਹ ਆਪਣੇ ਚੁਣੇ ਹੋਏ ਆਗੂਆਂ ਦੀ ਕਾਰਗੁਜ਼ਾਰੀ ਨੂੰ ਸਦਨ ਵਿੱਚ ਦੇਖ ਸਕਣ। ਪਿੰਡ ਵਾਸੀਆਂ ਨੇ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਵੀ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ, ਜਿਸ ਨੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਅਤੇ ਉਨ੍ਹਾਂ ਨੂੰ ਮੁਫ਼ਤ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਿੰਡ ਬੁਰਜੀ 4500 ਖੱਬਾ ਪਾਇਲ ਤੋਂ ਪਿੰਡ ਬੌਂਦਲੀ ਦੇ ਬਲਵਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ ਦੇ ਖੇਤਾਂ ਨੂੰ ਨਹਿਰੀ ਪਾਣੀ ਛੱਡਣ ਦਾ ਉਦਘਾਟਨ ਕੀਤਾ। ਬੌਦਲੀ, ਬੋਂਦਲ ਅਤੇ ਦਿਆਲਪੁਰ ਪਿੰਡਾਂ ਵਿੱਚ 300 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਸਪਲਾਈ ਕਰਨ ਲਈ ਇਸ ਮੋਘੇ ਤੋਂ 80 ਲੱਖ ਰੁਪਏ ਦੀ ਲਾਗਤ ਨਾਲ 2.5 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਜਾਵੇਗੀ। ਇਸ ਪ੍ਰੋਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ ਪਰ ਖੇਤਾਂ ਵਿੱਚ ਝੋਨੇ ਦੀ ਕਾਸ਼ਤ ਹੋਣ ਕਾਰਨ, ਝੋਨੇ ਦੀ ਕਟਾਈ ਤੋਂ ਬਾਅਦ ਪਾਈਪਲਾਈਨ ਵਿਛਾਈ ਜਾਵੇਗੀ।
Get all latest content delivered to your email a few times a month.