ਤਾਜਾ ਖਬਰਾਂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵੱਲੋਂ ਆਰਐਸਐਸ ਮੁਖੀ ਨਾਲ ਹੋਈ ਵਿਚਾਰਚਰਚਾ ਦੌਰਾਨ ਸਿੱਖ ਭਾਵਨਾਵਾਂ ਦੇ ਖ਼ਿਲਾਫ਼ ਬਿਆਨ ਦੇਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਨੂੰ ਲੈ ਕੇ ਸਿੱਖ ਸੰਗਤਾਂ ਵੱਲੋਂ ਵੱਡਾ ਇਤਰਾਜ ਜਤਾਇਆ ਗਿਆ। ਇਸ ਸੂਚਨਾ ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸੇਵਾ ਨਿਯਮਾਂ ਸਬੰਧੀ ਬਣਾਈ ਕਮੇਟੀ ਤੋਂ ਹਟਾ ਦਿੱਤਾ। ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਕਦਮ ਸੰਗਤਾਂ ਦੀ ਭਾਵਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਚੁੱਕਿਆ ਗਿਆ ਹੈ।
Get all latest content delivered to your email a few times a month.