ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਦੇ ਸਰਕਾਰੀ ਬੱਸ ਟਰਾਂਸਪੋਰਟ PRTC, PUNBUS ਅਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3,000 ਬੱਸਾਂ ਅੱਜ ਤੋਂ ਸੜਕਾਂ 'ਤੇ ਨਹੀਂ ਚੱਲਣਗੀਆਂ। PRTC, PUNBUS ਅਤੇ ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀਆਂ ਯੂਨੀਅਨਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਅਜੇ ਤੱਕ ਕੋਈ ਹੱਲ ਨਹੀਂ ਲੱਭਿਆ ਹੈ।
ਹੜਤਾਲ ਦਾ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਕਿਲੋਮੀਟਰ ਸਕੀਮ ਤਹਿਤ ਬੱਸ ਪਰਮਿਟ ਦੇਣ ਲਈ ਪ੍ਰਾਈਵੇਟ ਕੰਪਨੀਆਂ ਨੂੰ ਟੈਂਡਰ ਜਾਰੀ ਕਰਨ ਦੇ ਮੁੱਦੇ 'ਤੇ ਸੂਬਾ ਸਰਕਾਰ ਅਤੇ ਕਰਮਚਾਰੀ ਯੂਨੀਅਨਾਂ ਵਿਚਕਾਰ ਗੱਲਬਾਤ ਬੇਸਿੱਟਾ ਰਹੀ। ਯੂਨੀਅਨਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਯੂਨੀਅਨ ਆਗੂਆਂ ਨੂੰ ਸਵੇਰੇ 11 ਵਜੇ ਗੱਲਬਾਤ ਲਈ ਸੱਦਾ ਭੇਜਿਆ ਹੈ। ਜਦੋਂ ਤੱਕ ਸਮੱਸਿਆ ਦਾ ਹੱਲ ਨਹੀਂ ਹੁੰਦਾ, ਸਿਰਫ਼ ਕਿਲੋਮੀਟਰ ਸਕੀਮ ਅਤੇ ਪ੍ਰਾਈਵੇਟ ਬੱਸਾਂ ਹੀ ਚੱਲਣਗੀਆਂ। ਰੂਟਾਂ 'ਤੇ ਬੱਸਾਂ ਦੀ ਘਾਟ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Get all latest content delivered to your email a few times a month.