ਤਾਜਾ ਖਬਰਾਂ
ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਇੱਕ ਵਾਰ ਫੇਰ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ 800 ਕਰੋੜ ਰੁਪਏ ਤੋਂ ਵੱਧ ਦੇ ਸੜਕ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ-III ਅਧੀਨ ਦਿੱਤੇ ਗਏ ਸਨ। ਇਹ ਫੈਸਲਾ ਕੇਂਦਰ ਸਰਕਾਰ ਨੇ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਟੈਂਡਰ ਜਾਰੀ ਕਰਨ 'ਚ ਦੇਰੀ ਕਰਨ ਕਾਰਨ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਦਾ ਕੰਮ ਸ਼ੁਰੂ ਕਰਨ ’ਚ ਵੀ ਦੇਰੀ ਕੀਤੀ ਗਈ। ਕੇਂਦਰ ਨੇ ਸ਼ੁਰੂ 'ਚ 64 ਸੜਕਾਂ ਅਪਗ੍ਰੇਡ ਕਰਨ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤੋਂ ਇਲਾਵਾ 38 ਪੁਲਾਂ ਬਣਾਉਣ ਦੇ ਪ੍ਰੋਜੈਕਟਾਂ ਨੂੰ ਵੀ ਦਿੱਤੀ ਗਈ ਸੀ। ਹਾਲਾਂਕਿ ਕੇਂਦਰ ਸਰਕਾਰ ਨੇ ਆਰਡੀਐਫ ਅਧੀਨ 7,000 ਕਰੋੜ ਤੋਂ ਵੱਧ ਦੀਆਂ ਗ੍ਰਾਂਟਾਂ ਪਹਿਲਾਂ ਹੀ ਰੋਕੀਆਂ ਗਈਆਂ ਸੀ।
Get all latest content delivered to your email a few times a month.