ਤਾਜਾ ਖਬਰਾਂ
ਨਵੀਂ ਦਿੱਲੀ- ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਸਮੇਤ ਹੋਰ ਕਈ ਸੀਨੀਅਰ ਆਗੂ ਮੌਜੂਦ ਹਨ। ਇਸ ਤੋਂ ਪਹਿਲਾਂ,ਸੀਪੀ ਰਾਧਾਕ੍ਰਿਸ਼ਨਨ ਨੇ ਸੰਸਦ ਕੰਪਲੈਕਸ ਵਿੱਚ ਸਥਿਤ ਗਾਂਧੀ ਮੂਰਤੀ ਨੂੰ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ 20 ਪ੍ਰਸਤਾਵਕਾਂ ਅਤੇ 20 ਸਮਰਥਕਾਂ ਸਮੇਤ ਲਗਭਗ 160 ਮੈਂਬਰ ਮੌਜੂਦ ਰਹਿਣਗੇ। ਉਪ ਰਾਸ਼ਟਰਪਤੀ ਅਹੁਦੇ ਲਈ ਚੋਣ 9 ਸਤੰਬਰ ਨੂੰ ਹੋਣੀ ਹੈ।
17 ਅਗਸਤ ਨੂੰ ਹੋਈ ਭਾਜਪਾ ਸੰਸਦੀ ਪਾਰਟੀ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਮ 'ਤੇ ਸਹਿਮਤੀ ਬਣੀ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਰਾਧਾਕ੍ਰਿਸ਼ਨਨ ਦੇ ਨਾਮ ਦਾ ਐਲਾਨ ਕੀਤਾ।
ਉਨ੍ਹਾਂ ਦਾ ਸਾਹਮਣਾ ਵਿਰੋਧੀ ਗਠਜੋੜ ਦੇ ਉਮੀਦਵਾਰ ਸੇਵਾਮੁਕਤ ਸੁਪਰੀਮ ਕੋਰਟ ਦੇ ਜਸਟਿਸ ਬੀ ਸੁਦਰਸ਼ਨ ਰੈੱਡੀ ਨਾਲ ਹੋਵੇਗਾ। ਖਾਸ ਗੱਲ ਇਹ ਹੈ ਕਿ ਦੋਵੇਂ ਉਮੀਦਵਾਰ ਦੱਖਣ ਤੋਂ ਹਨ। ਰੈੱਡੀ 21 ਅਗਸਤ ਨੂੰ ਆਪਣੀ ਨਾਮਜ਼ਦਗੀ ਦਾਖਲ ਕਰਨਗੇ।
ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ 9 ਸਤੰਬਰ ਨੂੰ ਹੋਵੇਗੀ। ਗਿਣਤੀ ਵੀ ਉਸੇ ਦਿਨ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ। ਨਾਮਜ਼ਦਗੀਆਂ 25 ਅਗਸਤ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ।
ਦਰਅਸਲ, ਉਪ ਰਾਸ਼ਟਰਪਤੀ ਦੀ ਚੋਣ 21 ਜੁਲਾਈ ਦੀ ਰਾਤ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫਾ ਦੇਣ ਕਾਰਨ ਹੋ ਰਹੀ ਹੈ। 74 ਸਾਲਾ ਧਨਖੜ ਦਾ ਕਾਰਜਕਾਲ 10 ਅਗਸਤ, 2027 ਤੱਕ ਸੀ।
Get all latest content delivered to your email a few times a month.