ਤਾਜਾ ਖਬਰਾਂ
ਹਿਸਾਰ ਦੀ ਇੱਕ ਸਥਾਨਕ ਅਦਾਲਤ ਨੇ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤੀ ਗਈ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ। ਸੋਮਵਾਰ ਨੂੰ ਉਸਨੂੰ ਜੁਡੀਸ਼ੀਅਲ ਮੈਜਿਸਟਰੇਟ ਸੁਨੀਲ ਕੁਮਾਰ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸਦੀ ਹਿਰਾਸਤ 3 ਸਤੰਬਰ ਤੱਕ ਲੰਬੀ ਕਰ ਦਿੱਤੀ। ਉਸਦੇ ਵਕੀਲ ਨੇ ਕਿਹਾ ਹੈ ਕਿ ਅਜੇ ਤੱਕ ਉਸਨੂੰ ਚਾਰਜਸ਼ੀਟ ਦੀ ਕਾਪੀ ਨਹੀਂ ਮਿਲੀ ਹੈ ਅਤੇ ਇਸ ਸਬੰਧੀ ਉਹ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨਗੇ।
ਜੋਤੀ ਮਲਹੋਤਰਾ, ਜੋ "Travel with JO" ਨਾਮ ਦਾ ਯੂਟਿਊਬ ਚੈਨਲ ਚਲਾਉਂਦੀ ਸੀ, ਨੂੰ 16 ਮਈ ਨੂੰ ਹਿਸਾਰ ਪੁਲਿਸ ਨੇ ਨਿਊ ਅਗਰਸੇਨ ਐਕਸਟੈਂਸ਼ਨ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸਦੇ ਖ਼ਿਲਾਫ ਅਧਿਕਾਰਤ ਭੇਦ ਐਕਟ ਅਤੇ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਜੋਤੀ ਦਾ ਸੰਪਰਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਲੋਕਾਂ ਨਾਲ ਸੀ, ਪਰ ਹੁਣ ਤੱਕ ਕੋਈ ਐਸਾ ਸਬੂਤ ਨਹੀਂ ਮਿਲਿਆ ਜੋ ਇਹ ਸਾਬਤ ਕਰਦਾ ਹੋਵੇ ਕਿ ਉਸਦੇ ਕੋਲ ਰੱਖਿਆ ਸੰਬੰਧੀ ਜਾਣਕਾਰੀ ਸੀ।
ਉਸਦੀ ਨਿਯਮਤ ਜ਼ਮਾਨਤ ਪਟੀਸ਼ਨ ਵੀ ਪਹਿਲਾਂ 9 ਜੂਨ ਨੂੰ ਅਦਾਲਤ ਵੱਲੋਂ ਰੱਦ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਉਸਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਗ੍ਰਿਫ਼ਤਾਰੀ 'ਤੇ ਸਵਾਲ ਉਠਾਏ ਹਨ ਅਤੇ ਕਿਹਾ ਹੈ ਕਿ ਜੋਤੀ ਸਿਰਫ਼ ਇੱਕ ਯੂਟਿਊਬਰ ਸੀ, ਜਿਸਦਾ ਕਿਸੇ ਵੀ ਤਰ੍ਹਾਂ ਦੀ ਦੇਸ਼ ਵਿਰੋਧੀ ਗਤੀਵਿਧੀ ਨਾਲ ਕੋਈ ਲੈਣਾ-ਦੇਣਾ ਨਹੀਂ। ਹੁਣ ਅਗਲੀ ਸੁਣਵਾਈ 3 ਸਤੰਬਰ ਨੂੰ ਹੋਵੇਗੀ।
Get all latest content delivered to your email a few times a month.