ਤਾਜਾ ਖਬਰਾਂ
ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਬੁੱਧਵਾਰ ਰਾਤ ਨੂੰ ਭਾਰੀ ਬਾਰਿਸ਼ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਜ਼ਮੀਨ ਖਿਸਕ ਗਈ। ਸੂਬੇ ਦੇ 3 ਜ਼ਿਲ੍ਹਿਆਂ ਵਿੱਚ 2000 ਤੋਂ ਵੱਧ ਸੈਲਾਨੀ ਫਸੇ ਹੋਏ ਹਨ। ਰਾਜ ਵਿੱਚ ਹੜ੍ਹਾਂ ਅਤੇ ਮੀਂਹ ਦੀਆਂ ਘਟਨਾਵਾਂ ਵਿੱਚ ਹੁਣ ਤੱਕ 310 ਲੋਕਾਂ ਦੀ ਮੌਤ ਹੋ ਚੁੱਕੀ ਹੈ। 369 ਲੋਕ ਜ਼ਖਮੀ ਹਨ ਅਤੇ 38 ਲਾਪਤਾ ਹਨ। 1240 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਨ੍ਹਾਂ ਵਿੱਚੋਂ 331 ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ।
ਇਸ ਦੌਰਾਨ ਪੰਜਾਬ ਵਿੱਚ ਮੀਂਹ ਕਾਰਨ 7 ਜ਼ਿਲ੍ਹੇ ਅਤੇ 150 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਰਾਵੀ-ਬਿਆਸ ਅਤੇ ਸਤਲੁਜ ਦਰਿਆਵਾਂ ਦਾ ਪਾਣੀ ਦਾ ਪੱਧਰ ਉੱਚਾ ਹੈ। ਸੂਬੇ ਦੇ ਸਾਰੇ ਸਕੂਲ 30 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ।
ਜੰਮੂ-ਕਸ਼ਮੀਰ ਵਿੱਚ ਮੀਂਹ ਨਾਲ ਸਬੰਧਤ ਹਾਦਸਿਆਂ ਵਿੱਚ 41 ਲੋਕਾਂ ਦੀ ਮੌਤ ਹੋ ਗਈ। ਜੰਮੂ ਵਿੱਚ ਜੇਹਲਮ ਅਤੇ ਦਿੱਲੀ ਵਿੱਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।
Get all latest content delivered to your email a few times a month.