ਤਾਜਾ ਖਬਰਾਂ
ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਵੱਲੋਂ ਗਲਤ ਯੂ-ਟਰਨ ਮਾਰਨ ਨਾਲ ਵਾਪਰੇ ਭਿਆਨਕ ਹਾਦਸੇ ਤੋਂ ਬਾਅਦ ਉੱਥੇ ਦੀ ਸਰਕਾਰ ਨੇ ਪੰਜਾਬੀ ਡਰਾਇਵਰਾਂ ਖਿਲਾਫ ਸਖ਼ਤ ਰਵੱਈਆ ਅਪਣਾਇਆ ਹੈ। ਹਾਲਾਤ ਇਹ ਹਨ ਕਿ ਵੱਡੇ ਪੱਧਰ ‘ਤੇ ਪੰਜਾਬੀ ਡਰਾਇਵਰਾਂ ਦੇ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ। ਇਸ ਗੰਭੀਰ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹਸਤਖੇਪ ਕਰਨ ਦੀ ਮੰਗ ਕੀਤੀ ਹੈ।
ਪ੍ਰੋ. ਬਡੂੰਗਰ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਿੱਧਾ ਸੰਪਰਕ ਕਰਕੇ ਪੰਜਾਬੀ ਡਰਾਇਵਰਾਂ ਨੂੰ ਪਰੇਸ਼ਾਨ ਕਰਨ ਵਾਲੇ ਕਦਮ ਰੋਕਣੇ ਚਾਹੀਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਹੀ ਸਿਲਸਿਲਾ ਜਾਰੀ ਰਿਹਾ ਤਾਂ ਹਜ਼ਾਰਾਂ ਪੰਜਾਬੀ ਡਰਾਇਵਰ ਬੇਰੁਜ਼ਗਾਰ ਹੋ ਕੇ ਮੁੜ ਭਾਰਤ ਵਾਪਸ ਆਉਣ ਲਈ ਮਜਬੂਰ ਹੋਣਗੇ। ਇਸ ਨਾਲ ਦੇਸ਼ ਦੇ ਅੰਦਰ ਹੀ ਬੇਰੁਜ਼ਗਾਰੀ ਦੀ ਸਮੱਸਿਆ ਹੋਰ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਭਾਰਤ ਸਰਕਾਰ ਨੂੰ ਤੁਰੰਤ ਅਮਰੀਕਾ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।
Get all latest content delivered to your email a few times a month.