ਤਾਜਾ ਖਬਰਾਂ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿਤਿਆਨਾਥ ਨੂੰ ਸੱਦਾ ਦਿੱਤਾ ਗਿਆ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਹੇਠ ਇੱਕ ਵਫਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸੱਦਾ ਪੱਤਰ ਭੇਟ ਕੀਤਾ।
ਇਸ ਮੌਕੇ ਵਫਦ ਨੇ ਮੁੱਖ ਮੰਤਰੀ ਨੂੰ ਅਸਾਮ ਤੋਂ ਸ਼ੁਰੂ ਹੋਏ ਸ਼ਹੀਦੀ ਨਗਰ ਕੀਰਤਨ ਬਾਰੇ ਜਾਣਕਾਰੀ ਵੀ ਦਿੱਤੀ, ਜੋ ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਰਾਹੀਂ ਲੰਘਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ। ਮੁੱਖ ਮੰਤਰੀ ਨੇ ਨਾ ਸਿਰਫ਼ ਅਨੰਦਪੁਰ ਸਾਹਿਬ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ, ਬਲਕਿ ਉੱਤਰ ਪ੍ਰਦੇਸ਼ ਵਿੱਚ ਨਗਰ ਕੀਰਤਨ ਦੇ ਸਰਕਾਰੀ ਸਵਾਗਤ ਅਤੇ ਉਚਿਤ ਪ੍ਰਬੰਧਾਂ ਲਈ ਵੀ ਯਕੀਨ ਦਵਾਇਆ।
ਉਨ੍ਹਾਂ ਨੇ ਸੂਬੇ ਦੇ ਰਾਜ ਮੰਤਰੀ ਸ. ਬਲਦੇਵ ਸਿੰਘ ਔਲਖ ਨੂੰ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਦੌਰਾਨ ਭਾਈ ਅਜੈਬ ਸਿੰਘ ਅਭਿਆਸੀ, ਸ. ਬ੍ਰਿਜਪਾਲ ਸਿੰਘ, ਡਾ. ਗੁਰਮੀਤ ਸਿੰਘ ਅਤੇ ਸ. ਪਰਵਿੰਦਰ ਸਿੰਘ ਵੀ ਵਫਦ ਵਿੱਚ ਸ਼ਾਮਲ ਸਨ। SGPC ਵੱਲੋਂ ਦੇਸ਼ ਭਰ ਦੀਆਂ ਪ੍ਰਮੁੱਖ ਹਸਤੀਆਂ ਨੂੰ ਵੀ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸੱਦੇ ਜਾ ਰਹੇ ਹਨ।
Get all latest content delivered to your email a few times a month.