ਤਾਜਾ ਖਬਰਾਂ
ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਕਿਹਾ ਕਿ ਸੁਨਾਮ ਤੋਂ 11 ਟਰੱਕਾਂ ਵਿੱਚ ਰਾਹਤ ਸਮੱਗਰੀ ਭੇਜੀ ਜਾਵੇਗੀ। ਇਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾਣਗੇ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਚੀਜ਼ਾਂ ਪ੍ਰਦਾਨ ਕਰਨਗੇ।
ਅਮਨ ਅਰੋੜਾ ਨੇ ਕਿਹਾ ਕਿ ਇਸ ਔਖੇ ਸਮੇਂ ਵਿੱਚ, ਹਰ ਆਗੂ ਅਤੇ ਵਰਕਰ ਦਾ ਫਰਜ਼ ਬਣਦਾ ਹੈ ਕਿ ਉਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਾ ਹੋਵੇ। ਇਸ ਲਈ ਪਾਰਟੀ ਨੇ ਵੱਖ-ਵੱਖ ਪੱਧਰਾਂ 'ਤੇ ਰਾਹਤ ਮੁਹਿੰਮਾਂ ਸ਼ੁਰੂ ਕੀਤੀਆਂ ਹਨ। ਪਾਰਟੀ ਦੇ ਵੱਖ-ਵੱਖ ਵਿੰਗ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਸਰਗਰਮ ਹਨ ਅਤੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾ ਰਹੇ ਹਨ।
Get all latest content delivered to your email a few times a month.