ਤਾਜਾ ਖਬਰਾਂ
ਉੱਘੇ ਸਿੱਖ ਵਿਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਦਾ ਅੱਜ ਸ਼ਾਮ ਕਰੀਬ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਦਿਲ ਦੀ ਬੀਮਾਰੀ ਨਾਲ ਪੀੜਤ ਸਨ ਅਤੇ ਸਥਾਨਕ ਹਸਪਤਾਲ ਵਿੱਚ ਇਲਾਜ ਹੇਠ ਸਨ।
ਸ. ਦਿਲਜੀਤ ਸਿੰਘ ਬੇਦੀ ਇਸ ਵੇਲੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਦੇ ਤੌਰ 'ਤੇ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਮਿਲਦਿਆਂ ਪੰਥਕ ਮੰਡਲ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਵਕਤਾ ਹਰਭਜਨ ਸਿੰਘ, ਨਾਟਕਕਾਰ ਕੇਵਲ ਧਾਲੀਵਾਲ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਰਾਮ ਸਿੰਘ ਭਿੰਡਰ, ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਹੋਰ ਪੰਥਕ ਹਸਤੀਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਡੂੰਘਾ ਦੁੱਖ ਜਤਾਇਆ ਹੈ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟਾਈ ਹੈ।
Get all latest content delivered to your email a few times a month.