ਤਾਜਾ ਖਬਰਾਂ
ਚੰਡੀਗੜ੍ਹ- ਪੰਜਾਬ ਪੁਲਿਸ ਅਤੇ ਐਂਟੀ-ਗੈਂਗਸਟਰ ਟਾਸਕ ਫੋਰਸ ਨੂੰ ਇੱਕ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਸਾਂਝੇ ਆਪ੍ਰੇਸ਼ਨ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਪ੍ਰਭ ਦਾਸੂਵਾਲ-ਗੋਪੀ ਗੰਸ਼ਾਮਪੁਰ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗਾਂਧੀ ਅਤੇ ਜਸਕਰਨ ਉਰਫ ਕਰਨ ਹਾਲ ਹੀ ਪੱਟੀ, ਤਰਨਤਾਰਨ ਵਿੱਚ ਸਲੂਨ ‘ਤੇ ਹੋਈ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਲ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ .30 ਬੋਰ ਦੇ ਦੇਸੀ ਕੱਟੇ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਦੋਵੇਂ ਬਦਮਾਸ਼ ਵਿਦੇਸ਼-ਆਧਾਰਤ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ ਅਤੇ ਦੋਵਾਂ ਨੇ ਜਬਰੀ ਵਸੂਲੀ ਲਈ ਉਸਦੇ ਨਿਰਦੇਸ਼ਾਂ 'ਤੇ ਗੋਲੀਬਾਰੀ ਕੀਤੀ ਸੀ। ਇਹ ਪੰਜਾਬ ਵਿੱਚ ਇੱਕ ਹੋਰ ਵੱਡੀ ਸਨਸਨੀਖੇਜ਼ ਘਟਨਾ ਦੀ ਯੋਜਨਾ ਵੀ ਬਣਾ ਰਹੇ ਸਨ।ਪੁਲਿਸ ਨੇ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.