ਤਾਜਾ ਖਬਰਾਂ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ 'ਤੇ ਗ੍ਰਹਿ ਮੰਤਰਾਲੇ ਵੱਲੋਂ ਅੰਤਰ-ਮੰਤਰਾਲਾ ਕੇਂਦਰੀ ਟੀਮਾਂ (IMCTs) ਦਾ ਗਠਨ ਕੀਤਾ ਗਿਆ ਹੈ, ਜੋ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ, ਹੜ੍ਹਾਂ, ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚਣਗੀਆਂ। ਇਹ ਟੀਮਾਂ ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਥਿਤੀ ਦਾ ਮੁਲਾਂਕਣ ਕਰਨਗੀਆਂ ਅਤੇ ਰਾਜ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਵੀ ਸਮੀਖਿਆ ਕਰਨਗੀਆਂ। ਟੀਮਾਂ ਦੀ ਅਗਵਾਈ ਸੀਨੀਅਰ ਅਧਿਕਾਰੀ ਕਰਨਗੇ ਅਤੇ ਇਨ੍ਹਾਂ ਵਿੱਚ ਕਈ ਮੰਤ੍ਰਾਲਿਆਂ ਦੇ ਵਿਸ਼ੇਸ਼ਗਿਆਰ ਸ਼ਾਮਲ ਹੋਣਗੇ। ਕੇਂਦਰ ਵੱਲੋਂ ਐਨਡੀਆਰਐਫ, ਫੌਜ ਅਤੇ ਹਵਾਈ ਸੈਨਾ ਦੀ ਸਹਾਇਤਾ ਨਾਲ ਖੋਜ, ਬਚਾਅ ਅਤੇ ਜ਼ਰੂਰੀ ਸੇਵਾਵਾਂ ਦੀ ਬਹਾਲੀ ਜਾਰੀ ਹੈ।
Get all latest content delivered to your email a few times a month.