ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈਣ ਨਾਲ ਭਾਖੜਾ ਡੈਮ ਵਿੱਚ ਪਾਣੀ ਦੀ ਆਮਦ ਵਧ ਗਈ ਹੈ। ਇਸ ਕਾਰਨ ਬੋਰਡ ਵੱਲੋਂ ਮੰਗਲਵਾਰ ਨੂੰ ਡੈਮ ਦੇ ਗੇਟ ਖੋਲ੍ਹ ਕੇ ਪਾਣੀ ਦਾ ਵਹਾਅ 65 ਹਜ਼ਾਰ ਕਿਊਸਿਕ ਤੋਂ ਵਧਾ ਕੇ 75 ਹਜ਼ਾਰ ਕਿਊਸਿਕ ਕਰ ਦਿੱਤਾ ਗਿਆ ਹੈ।
ਨੰਗਲ ਇਲਾਕੇ ਦੇ ਪ੍ਰਭਾਵਿਤ ਹੋ ਸਕਣ ਵਾਲੇ ਪਿੰਡ
ਹਰਸਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਲੋਅਰ, ਸੈਂਸੋਵਾਲ, ਐਲਗਰਾ, ਬੇਲਾ ਸ਼ਿਵ ਸਿੰਘ, ਭਲਾਣ, ਭਨਾਮ, ਸਿੰਘਪੁਰਾ, ਪਲਾਸੀ, ਤਰਫ਼ ਮਜਾਰਾ ਅਤੇ ਮਜਾਰੀ।
ਸ੍ਰੀ ਅਨੰਦਪੁਰ ਸਾਹਿਬ ਇਲਾਕਾ
ਇੱਥੇ ਬੁਰਜ, ਚੰਦਪੁਰ ਬੇਲਾ, ਗਜਪੁਰ ਬੇਲਾ, ਸ਼ਾਹਪੁਰ ਬੇਲਾ, ਨਿੱਕੂਵਾਲ, ਅਮਰਪੁਰ ਬੇਲਾ ਅਤੇ ਲੋਧੀਪੁਰ ਪਿੰਡਾਂ ਦੇ ਵਸਨੀਕਾਂ ਨੂੰ ਵੀ ਸਾਵਧਾਨ ਰਹਿਣ ਅਤੇ ਜ਼ਰੂਰਤ ਪੈਣ ‘ਤੇ ਸੁਰੱਖਿਅਤ ਥਾਵਾਂ ਵੱਲ ਜਾਣ ਦੀ ਸਲਾਹ ਦਿੱਤੀ ਗਈ ਹੈ।
ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ
ਸਤਲੁਜ ਦਰਿਆ ਦੇ ਕੰਢੇ ਤੇ ਸਥਿਤ ਸਾਰੇ ਪਿੰਡਾਂ ਦੇ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਸੁਰੱਖਿਆ ਨੂੰ ਪਹਿਲਾਂ ਰੱਖਣ। ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਕਾਇਮ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਫ਼ਵਾਹਾਂ ‘ਤੇ ਧਿਆਨ ਨਾ ਦਿਉ ਅਤੇ ਸਿਰਫ਼ ਸਰਕਾਰੀ ਹਦਾਇਤਾਂ ਦੀ ਪਾਲਣਾ ਕਰੋ।
ਐਮਰਜੈਂਸੀ ਸੰਪਰਕ ਨੰਬਰ: 01881-221157, 112
Get all latest content delivered to your email a few times a month.