ਤਾਜਾ ਖਬਰਾਂ
ਪੰਜਾਬ ਵਿੱਚ ਆਏ ਹੜ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਭਾਰੀ ਮੀਂਹ ਤੇ ਨਦੀਆਂ ਦੇ ਉਫਾਨ ਕਾਰਨ ਕਈ ਇਲਾਕਿਆਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਗਏ ਹਨ। ਇਸ ਦਰਮਿਆਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਵਾਲੇ ਹਨ। ਉਹ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਗੇ ਤੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।
ਰਾਹਤ ਕੈਂਪਾਂ ਦਾ ਦੌਰਾ
ਜਾਣਕਾਰੀ ਅਨੁਸਾਰ, ਕੇਜਰੀਵਾਲ ਰਾਹਤ ਕੈਂਪਾਂ ਵਿੱਚ ਠਹਿਰੇ ਹੋਏ ਲੋਕਾਂ ਨਾਲ ਸਿੱਧੀ ਗੱਲਬਾਤ ਕਰਨਗੇ। ਉਹ ਇਹ ਵੀ ਪਤਾ ਕਰਨ ਦੀ ਕੋਸ਼ਿਸ਼ ਕਰਨਗੇ ਕਿ ਹੁਣ ਤੱਕ ਉਨ੍ਹਾਂ ਨੂੰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਕਿਹੜੀ ਸਹਾਇਤਾ ਮਿਲੀ ਹੈ ਅਤੇ ਭਵਿੱਖ ਵਿੱਚ ਕੀ ਹੋਰ ਕਦਮ ਚੁੱਕੇ ਜਾ ਸਕਦੇ ਹਨ।
CM ਭਗਵੰਤ ਮਾਨ ਦੀ ਸਿਹਤ ਬਾਰੇ ਚਿੰਤਾ
ਇਸੇ ਦੌਰਾਨ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਠੀਕ ਨਹੀਂ ਹੈ। ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਰਿਹਾਇਸ਼ ‘ਤੇ ਜਾ ਕੇ ਉਨ੍ਹਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਸਿਹਤ ਬਾਰੇ ਜਾਣਕਾਰੀ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਦੀ ਇਕ ਟੀਮ ਵੀ ਮੁੱਖ ਮੰਤਰੀ ਦੀ ਦੇਖਭਾਲ ਲਈ ਰਿਹਾਇਸ਼ ‘ਤੇ ਪਹੁੰਚ ਚੁੱਕੀ ਹੈ।
Get all latest content delivered to your email a few times a month.