ਤਾਜਾ ਖਬਰਾਂ
ਪੰਜਾਬ ਦੇ ਸਿੱਖਿਆ ਮੰਤਰੀ ਅਤੇ ਅਨੰਦਪੁਰ ਸਾਹਿਬ ਦੇ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਭਾਖੜਾ ਨੰਗਲ ਮੈਨੇਜਮੈਂਟ ਬੋਰਡ ਵੱਲੋਂ ਸਤਲੁਜ ਵਿੱਚ ਪਾਣੀ ਛੱਡਣ ਤੋਂ ਬਾਅਦ ਉਨ੍ਹਾਂ ਨੇ ਲਕਸ਼ਮੀ ਨਰਾਇਣ ਮੰਦਿਰ ਅਤੇ ਪਿੰਡ ਮੌਜੋਵਾਲ ਸਮੇਤ ਕਈ ਥਾਵਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਲਈ ਅਪੀਲ ਕੀਤੀ। ਬੇਲਾ ਧਿਆਨੀ ਇਲਾਕਿਆਂ ਵਿੱਚ ਉਨ੍ਹਾਂ ਨੇ ਰਾਹਤ ਪ੍ਰਬੰਧਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਤੇ ਸੇਵਾਦਾਰ ਦਿਨ-ਰਾਤ ਲੋਕਾਂ ਦੀ ਜ਼ਿੰਦਗੀ ਬਚਾਉਣ ਤੇ ਰਾਹਤ ਦੇਣ ਵਿੱਚ ਜੁਟੇ ਹਨ।
ਉਨ੍ਹਾਂ ਦੱਸਿਆ ਕਿ ਨੰਗਲ ਨਿਵਾਸ, ਸੇਵਾ ਸਦਨ 2ਆਰਵੀਆਰ ਅਤੇ ਗੰਭੀਰਪੁਰ ਵਾਲਾ ਘਰ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ, ਜਿੱਥੇ ਭੋਜਨ, ਦਵਾਈਆਂ ਅਤੇ ਰਹਿਣ ਦੀ ਸਹੂਲਤ ਉਪਲੱਬਧ ਹੈ। ਨਾਲ ਹੀ 24 ਘੰਟੇ ਚੱਲਣ ਵਾਲਾ ਹੈਲਪ ਡੈਸਕ ਤੇ ਹੈਲਪਲਾਈਨ ਨੰਬਰ 87279-62441 ਵੀ ਜਾਰੀ ਕੀਤਾ ਗਿਆ ਹੈ।
ਸ. ਬੈਂਸ ਨੇ ਕਿਹਾ ਕਿ ਫਿਲਹਾਲ ਪ੍ਰਸ਼ਾਸਨ ਨੂੰ ਪੈਸਿਆਂ ਦੀ ਨਹੀਂ, ਸਗੋਂ ਧਾਰਮਿਕ ਅਸਥਾਨਾਂ ਰਾਹੀਂ ਸਹਾਇਤਾ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ, ਪੰਚਾਂ, ਸਰਪੰਚਾਂ ਤੇ ਸੇਵਾਦਾਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਗਲੇ 2–3 ਦਿਨਾਂ ਵਿੱਚ ਮੁੜ-ਵਸਾਉਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਸਭ ਨੂੰ ਅਫ਼ਵਾਹਾਂ ਤੋਂ ਬਚਣ ਤੇ ਰਾਹਤ ਕੇਂਦਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਅਤੇ ਸਾਰਿਆਂ ਦੀ ਸੁਰੱਖਿਆ ਲਈ ਅਰਦਾਸ ਕੀਤੀ।
Get all latest content delivered to your email a few times a month.