ਤਾਜਾ ਖਬਰਾਂ
ਹੜ੍ਹ ਪ੍ਰਭਾਵਿਤ ਪੰਜਾਬ ਲਈ 50,000 ਕਰੋੜ ਰੁਪਏ ਦਾ ਪੈਕੇਜ ਮੰਗਿਆ
ਚੰਡੀਗੜ੍ਹ, 4 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਬਿਨਾਂ ਕਿਸੇ ਸਾਰਥਕਤਾ ਦੇ ਪ੍ਰਤੀਕਵਾਦ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੋਈ ਵੀ ਮਕਸਦ ਨਹੀਂ ਪੂਰਾ ਕਰੇਗਾ।
ਉਨ੍ਹਾਂ ਨੇ ਭਾਰੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ 50,000 ਕਰੋੜ ਰੁਪਏ ਦੇ ਹੜ੍ਹ ਰਾਹਤ ਪੈਕੇਜ ਦੀ ਮੰਗ ਕੀਤੀ ਹੈ।
ਇਸ ਲੜੀ ਹੇਠ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਗੋਡਿਆਂ ਤੱਕ ਡੂੰਘੇ ਹੜ੍ਹ ਦੇ ਪਾਣੀ ਵਿੱਚੋਂ ਲੰਘਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਜਦੋਂ ਕਿ ਉਹ ਕੇਂਦਰੀ ਮੰਤਰੀ ਦੁਆਰਾ ਦਿਖਾਈ ਗਈ ਹਮਦਰਦੀ ਨੂੰ ਸਮਝਦੇ ਹਨ, ਲੇਕਿਨ ਇਸਨੂੰ ਸਾਰਥਕਤਾ ਦਾ ਵੀ ਸਮਰਥਨ ਮਿਲਣਾ ਰਚਾਹੀਦਾ ਹੈ।
ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਪੈਕੇਜ ਦੀ ਮੰਗ ਕਰਦੇ ਹੋਏ ਕਿਹਾ ਕਿ ਬਿਨ੍ਹਾਂ ਕਿਸੇ ਸਾਰਥਕਤਾ ਤੋਂ ਕੋਈ ਮਕਸਦ ਪੂਰਾ ਨਹੀਂ ਹੁੰਦਾ ਹੈ।
ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਕੋਈ ਆਪਣੇ ਦਫ਼ਤਰ ਵਿੱਚ ਬੈਠਾ ਹੈ ਜਾਂ ਹੜ੍ਹ ਦੇ ਪਾਣੀ ਵਿੱਚੋਂ ਲੰਘ ਰਿਹਾ ਹੈ, ਜਦੋਂ ਤੱਕ ਉਨ੍ਹਾਂ ਨੂੰ ਸਹੀ ਢੰਗ ਨਾਲ ਮੁਆਵਜ਼ਾ ਅਤੇ ਪੁਨਰਵਾਸ ਨਹੀਂ ਦਿੱਤਾ ਜਾਂਦਾ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਹੜ੍ਹ ਪ੍ਰਭਾਵਿਤ ਲੋਕ ਢੁਕਵੀਂ ਰਾਹਤ ਅਤੇ ਢੁਕਵਾਂ ਪੁਨਰਵਾਸ ਚਾਹੁੰਦੇ ਹਨ, ਜੋ ਕਿ ਢੁਕਵੇਂ ਪੈਕੇਜ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ। ਉਹਨਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਹਿਲ ਕਰਨ ਅਤੇ ਪੰਜਾਬ ਦੇ ਦੁਖੀ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਉਣ।
Get all latest content delivered to your email a few times a month.