ਤਾਜਾ ਖਬਰਾਂ
ਤਰਨਤਾਰਨ ਕਤਲ ਮਾਮਲੇ ਵਿੱਚ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਦੂਜੇ ਦੋਸ਼ੀ ਅਰਸ਼ਦੀਪ ਸਿੰਘ ਉਰਫ਼ ਅਰਸ਼, ਨਿਵਾਸੀ ਪਿੰਡ ਬੱਠ, ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਮਾਰਚ 2025 ਵਿੱਚ AGTF ਮੁੱਖ ਦੋਸ਼ੀ ਰਾਹੁਲ ਸਿੰਘ ਨੂੰ ਕਾਬੂ ਕਰ ਚੁੱਕੀ ਸੀ।
ਕੀ ਹੈ ਸਾਰਾ ਮਾਮਲਾ?
ਪ੍ਰਾਰੰਭਿਕ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਦੋ ਅਣਪਛਾਤੇ ਹਮਲਾਵਰ ਮੋਟਰਸਾਈਕਲ ’ਤੇ ਆਏ ਸਨ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨਤਾਰਨ ਦੇ ਨੇੜੇ ਜਗਦੀਪ ਸਿੰਘ ’ਤੇ ਗੋਲੀਆਂ ਚਲਾਈਆਂ। ਹਮਲੇ ਵਿੱਚ ਜਗਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਹਮਲਾਵਰ ਫ਼ਰਾਰ ਹੋ ਗਏ।
ਪੰਜਾਬ ਪੁਲਿਸ ਦਾ ਸਖ਼ਤ ਸੰਦੇਸ਼
@PunjabPoliceInd ਨੇ ਇਕ ਵਾਰ ਫਿਰ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਪੁਲਿਸ ਦਾ ਸੰਗਠਿਤ ਅਪਰਾਧ ਦੇ ਖ਼ਿਲਾਫ਼ ਜ਼ੀਰੋ ਟਾਲਰੈਂਸ ਹੈ। ਪੁਲਿਸ ਨੇ ਕਿਹਾ ਹੈ ਕਿ ਗੈਂਗਸਟਰ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕੀਤਾ ਜਾਵੇਗਾ ਅਤੇ ਨਾਗਰਿਕਾਂ ਦੀ ਸੁਰੱਖਿਆ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇਗੀ।
Get all latest content delivered to your email a few times a month.