ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਬੀਅਤ ਇਕ ਵਾਰ ਫਿਰ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਲਾਂਕਿ ਡਾਕਟਰੀ ਟੀਮ ਦੇ ਮੁਤਾਬਕ, ਹੁਣ ਉਨ੍ਹਾਂ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੈ ਅਤੇ ਧੜਕਣ ਦੀ ਗਤੀ ਵੀ ਨਾਰਮਲ ਹੋ ਰਹੀ ਹੈ। ਇਸ ਸਮੇਂ ਮੈਡੀਕਲ ਵਿਸ਼ੇਸ਼ਗਿਆਣ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੇ ਹਨ।
ਸ਼ੁਰੂਆਤੀ ਜਾਣਕਾਰੀ ਮੁਤਾਬਕ, ਮਾਨ ਨੂੰ ਧੜਕਣ ਹੌਲੀ ਹੋਣ ਅਤੇ ਕਮਜ਼ੋਰੀ ਮਹਿਸੂਸ ਹੋਣ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਉੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਐਡਮਿਟ ਕਰਨ ਦੀ ਸਲਾਹ ਦਿੱਤੀ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮਾਨ ਦੀ ਮਾਤਾ ਨੇ ਹਸਪਤਾਲ ਵਿੱਚ ਪਹੁੰਚ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ।
ਮਿਲੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ। ਇਸ ਕਰਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਰੱਦ ਕਰ ਦਿੱਤਾ ਸੀ। ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਇਲਾਜ ਲੈਣ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਉਨ੍ਹਾਂ ਦੀ ਸਿਹਤ ਹੋਰ ਬਿਗੜ ਗਈ ਅਤੇ ਤੁਰੰਤ ਮੋਹਾਲੀ ਹਸਪਤਾਲ ਸ਼ਿਫਟ ਕੀਤਾ ਗਿਆ। ਇਸ ਕਾਰਨ ਕੈਬਨਿਟ ਮੀਟਿੰਗ ਨੂੰ ਵੀ ਮੁਲਤਵੀ ਕਰਨਾ ਪਿਆ।
ਯਾਦ ਰਹੇ ਕਿ ਪਿਛਲੇ ਸਾਲ ਸਤੰਬਰ 2024 ਵਿੱਚ ਵੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਵੇਲੇ ਰੁਟੀਨ ਚੈਕਅਪ ਦੌਰਾਨ ਪਤਾ ਲੱਗਾ ਸੀ ਕਿ ਉਨ੍ਹਾਂ ਦੇ ਫੇਫੜਿਆਂ ਦੀ ਧਮਣੀ ਵਿੱਚ ਸੋਜ ਹੈ, ਜਿਸ ਨਾਲ ਦਿਲ ‘ਤੇ ਦਬਾਅ ਵਧ ਰਿਹਾ ਸੀ ਅਤੇ ਬਲੱਡ ਪ੍ਰੈਸ਼ਰ ਅਸਥਿਰ ਹੋ ਰਿਹਾ ਸੀ।
Get all latest content delivered to your email a few times a month.