ਤਾਜਾ ਖਬਰਾਂ
ਮਾਨਸਾ ਸ਼ਹਿਰ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਬਾਰਿਸ਼ਾਂ ਕਾਰਨ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਦੋ ਹਿੱਸਿਆਂ ਨੂੰ ਜੋੜਨ ਵਾਲਾ ਅੰਡਰ ਬ੍ਰਿਜ ਬਾਰਿਸ਼ ਦੇ ਪਾਣੀ ਨਾਲ ਓਵਰਫਲੋਅ ਹੋਣ ਕਾਰਨ ਪੂਰੀ ਤਰ੍ਹਾਂ ਜਾਮ ਹੋ ਗਿਆ ਹੈ। ਇਸ ਕਰਕੇ ਰੇਲਵੇ ਫਾਟਕ ਉੱਤੇ ਘੰਟਿਆਂ ਤੱਕ ਵਾਹਨ ਲੰਬੀ ਲਾਈਨਾਂ ਵਿੱਚ ਫਸੇ ਰਹਿੰਦੇ ਹਨ ਅਤੇ ਲੋਕ ਖੱਜਲ-ਖੁਆਰ ਹੋ ਰਹੇ ਹਨ।
ਸਾਬਕਾ ਵਿਧਾਇਕ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਚੁੱਕਦਿਆਂ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਡਰ ਬ੍ਰਿਜ ਦੀ ਨਿਰਮਾਣ ਸਥਿਤੀ ਹੀ ਗਲਤ ਹੈ, ਜਿਸ ਕਾਰਨ ਹਰ ਵਾਰ ਬਾਰਿਸ਼ ਦਾ ਪਾਣੀ ਇਕੱਠਾ ਹੋ ਜਾਂਦਾ ਹੈ। ਉੱਪਰ ਸ਼ੈਡ ਨਾ ਹੋਣ ਅਤੇ ਨਗਰ ਕੌਂਸਲ ਵੱਲੋਂ ਡ੍ਰੇਨੇਜ ਦੀ ਸੁਵਿਧਾ ਨਾ ਹੋਣ ਕਾਰਨ ਇਹ ਸਮੱਸਿਆ ਹੋਰ ਵੱਧ ਗੰਭੀਰ ਬਣ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਜਾਮ ਕਾਰਨ ਸ਼ਹਿਰ ਦੇ ਲੋਕ ਰੋਜ਼ਾਨਾ ਦਿਕ਼ਤਾਂ ਭੁਗਤ ਰਹੇ ਹਨ। ਕਈ ਵਾਰ ਐਮਰਜੈਂਸੀ ਵਾਹਨ ਜਿਵੇਂ ਐਮਬੂਲੈਂਸ ਵੀ ਇਸ ਜਾਮ ਵਿੱਚ ਫਸ ਜਾਂਦੀਆਂ ਹਨ, ਜਿਸ ਨਾਲ ਜਾਨਾਂ ਨੂੰ ਖ਼ਤਰਾ ਬਣਿਆ ਰਹਿੰਦਾ ਹੈ। ਹਸਪਤਾਲ ਅਤੇ ਹੋਰ ਮਹੱਤਵਪੂਰਨ ਸਥਾਨ ਇਸ ਰਸਤੇ ਤੇ ਹੋਣ ਕਰਕੇ ਹਾਲਤ ਹੋਰ ਵੀ ਚਿੰਤਾਜਨਕ ਹਨ।
ਨਗਰ ਕੌਂਸਲ ਵੱਲੋਂ ਅਜੇ ਤੱਕ ਅੰਡਰ ਬ੍ਰਿਜ ਵਿੱਚੋਂ ਪਾਣੀ ਨਿਕਾਸ ਲਈ ਕੋਈ ਪ੍ਰਭਾਵਸ਼ਾਲੀ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਲੋਕ ਪ੍ਰਸ਼ਾਸਨ ਤੇ ਸਰਕਾਰ ਨਾਲ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ ਅਤੇ ਤੁਰੰਤ ਹੱਲ ਦੀ ਮੰਗ ਕਰ ਰਹੇ ਹਨ।
Get all latest content delivered to your email a few times a month.