ਤਾਜਾ ਖਬਰਾਂ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਭਾਰਤ ਅਤੇ ਅਮਰੀਕਾ ਘਣਿਸ਼ਟ ਦੋਸਤ ਅਤੇ ਕੁਦਰਤੀ ਸਾਥੀ ਹਨ। ਮੈਨੂੰ ਭਰੋਸਾ ਹੈ ਕਿ ਸਾਡੀਆਂ ਵਪਾਰਕ ਗੱਲਬਾਤਾਂ ਭਾਰਤ-ਅਮਰੀਕਾ ਭਾਈਚਾਰੇ ਦੀ ਬੇਅੰਤ ਸੰਭਾਵਨਾਵਾਂ ਨੂੰ ਸਾਹਮਣੇ ਲਿਆਂਦੀਆਂ ਹੋਈਆਂ ਨਵਾਂ ਰਸਤਾ ਖੋਲ੍ਹਣਗੀਆਂ। ਸਾਡੀਆਂ ਟੀਮਾਂ ਇਹ ਚਰਚਾਵਾਂ ਜਿੰਨੀ ਜਲਦੀ ਸੰਭਵ ਹੋ ਸਕੇ ਪੂਰੀ ਕਰਨ ਲਈ ਕੰਮ ਕਰ ਰਹੀਆਂ ਹਨ। ਮੈਂ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਕਰਨ ਲਈ ਵੀ ਉਤਸੁਕ ਹਾਂ। ਅਸੀਂ ਦੋਵੇਂ ਦੇਸ਼ਾਂ ਦੇ ਲੋਕਾਂ ਲਈ ਇਕ ਰੌਸ਼ਨ ਅਤੇ ਖੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਾਂਗੇ।
ਇਸ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ, ਦੋਵੇਂ ਦੇਸ਼ਾਂ ਵਿਚਕਾਰ ਵਪਾਰਕ ਰੁਕਾਵਟਾਂ ਨੂੰ ਦੂਰ ਕਰਨ ਲਈ ਗੱਲਬਾਤ ਜਾਰੀ ਰੱਖੇ ਹੋਏ ਹਨ। ਮੈਂ ਆਉਣ ਵਾਲੇ ਹਫ਼ਤਿਆਂ ਵਿਚ ਆਪਣੇ ਬਹੁਤ ਹੀ ਚੰਗੇ ਦੋਸਤ, ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਲਈ ਉਤਸੁਕ ਹਾਂ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡੇ ਦੋਵੇਂ ਮਹਾਨ ਦੇਸ਼ਾਂ ਲਈ ਇੱਕ ਸਫਲ ਨਤੀਜੇ ‘ਤੇ ਪਹੁੰਚਣ ਵਿੱਚ ਕੋਈ ਮੁਸ਼ਕਲ ਨਹੀਂ ਆਏਗੀ!
Get all latest content delivered to your email a few times a month.