ਤਾਜਾ ਖਬਰਾਂ
ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ। ਆਪਣੇ ਦਫ਼ਤਰ ਵਿਖੇ ਆਯੋਜਿਤ ਸਮਾਗਮ ਦੌਰਾਨ ਉਨ੍ਹਾਂ ਨੇ 10 ਮ੍ਰਿਤਕ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇ ਚੈੱਕ ਸੌਂਪੇ।
ਇਹ ਦਰਦਨਾਕ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਪਿੰਡ ਮਾਣਕਹੇੜੀ (ਮਾਣਕਵਾਲ) ਦੇ ਦਸ ਦਲਿਤ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਦਰਸ਼ਨ ਤੋਂ ਪਰਤਦੇ ਹੋਏ ਜਗੇੜਾ ਪੁਲ ਨੇੜੇ ਵਾਹਨ ਸਮੇਤ ਸਰਹਿੰਦ ਨਹਿਰ ਵਿੱਚ ਡੁੱਬ ਗਏ ਸਨ। ਹਾਦਸੇ ਵਿੱਚ ਸਾਰੇ ਲੋਕਾਂ ਦੀ ਮੌਤ ਹੋ ਗਈ ਸੀ।
ਚੈੱਕ ਵੰਡਦੇ ਹੋਏ MLA ਡਾ. ਜਮੀਲ ਨੇ ਕਿਹਾ ਕਿ ਇਹ ਸਹਾਇਤਾ ਰਾਸ਼ੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਰਾਹਤ ਫੰਡ ਵਿਚੋਂ ਦਿੱਤੀ ਗਈ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਜਤਾਉਂਦੇ ਹੋਏ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਮੁਸ਼ਕਲ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ, "ਭਾਵੇਂ ਕੋਈ ਵੀ ਰਕਮ ਜਾਨਾਂ ਦੀ ਭਰਪਾਈ ਨਹੀਂ ਕਰ ਸਕਦੀ, ਪਰ ਇਹ ਸਹਾਇਤਾ ਪਰਿਵਾਰਾਂ ਲਈ ਹੌਸਲੇ ਦਾ ਸਬਬ ਬਣੇਗੀ।"
ਇਸ ਮੌਕੇ ਤਹਿਸੀਲਦਾਰ ਸ੍ਰੀਮਤੀ ਰਿਤੂ ਵੀ ਹਾਜ਼ਰ ਸਨ। ਸਮਾਪਤੀ 'ਤੇ ਵਿਧਾਇਕ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰਾਂ ਨੂੰ ਹਿੰਮਤ ਬਣਾਈ ਰੱਖਣ ਦੀ ਅਪੀਲ ਕੀਤੀ।
Get all latest content delivered to your email a few times a month.