ਤਾਜਾ ਖਬਰਾਂ
ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਹਵਾਲਾਤੀ ਨੇ ਸਾਬਕਾ ਪੁਲਿਸ ਅਧਿਕਾਰੀਆਂ ਉੱਤੇ ਰਾਡ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਸੂਰੀ ਕਤਲਕਾਂਡ ਵਿੱਚ ਬੰਦ ਸੰਦੀਪ ਸਿੰਘ ਸੰਨੀ ਨੇ ਸਾਬਕਾ ਡੀਐਸਪੀ ਗੁਰਬਚਨ ਸਿੰਘ, ਇੰਸਪੈਕਟਰ ਇੰਦਰਜੀਤ ਸਿੰਘ ਅਤੇ ਇੰਸਪੈਕਟਰ ਸੂਬਾ ਸਿੰਘ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ ਵਿੱਚ ਤਿੰਨਾਂ ਅਧਿਕਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਤਿੰਨੋਂ ਦਾ ਇਲਾਜ ਜਾਰੀ ਹੈ। ਇਹ ਘਟਨਾ ਦੁਪਹਿਰ ਲਗਭਗ 12 ਵਜੇ ਵਾਪਰੀ ਦੱਸੀ ਜਾ ਰਹੀ ਹੈ।
Get all latest content delivered to your email a few times a month.