ਤਾਜਾ ਖਬਰਾਂ
ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਨਾਲ ਪੀੜਤ ਪੰਜਾਬ ਦੇ ਲੋਕਾਂ ਲਈ ਨਿਰੰਤਰ ਸਹਾਇਤਾ ਮੁਹੱਈਆ ਕਰਵਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਕੌਮਾਂਤਰੀ ਪੱਧਰ ਦੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਵੱਲੋਂ ਅਜਨਾਲਾ ਖੇਤਰ ਵਿੱਚ ਹੁਣ ਤੱਕ 100 ਟਨ ਪਸ਼ੂਆਂ ਦਾ ਚਾਰਾ ਵੰਡਿਆ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਓਬਰਾਏ ਨੇ ਕਿਹਾ ਕਿ ਹੜ੍ਹਾਂ ਦੀ ਵਜ੍ਹਾ ਨਾਲ ਪੰਜਾਬ ਦੇ ਵੱਡੇ ਹਿੱਸੇ ਦੇ ਪਿੰਡਾਂ ਵਿੱਚ ਲੋਕ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸੀ ਕਾਰਨ ਟਰੱਸਟ ਵੱਲੋਂ ਪਹਿਲੇ ਪੜਾਅ ਵਿੱਚ ਹੀ 1200 ਟਨ ਪਸ਼ੂਆਂ ਦਾ ਚਾਰਾ ਖਰੀਦਿਆ ਗਿਆ ਹੈ ਤਾਂ ਜੋ ਕਿਸੇ ਵੀ ਪ੍ਰਭਾਵਿਤ ਪਸ਼ੂ ਪਾਲਕ ਨੂੰ ਚਾਰੇ ਦੀ ਕਮੀ ਨਾ ਆਵੇ।
ਅਜਨਾਲਾ, ਰਮਦਾਸ ਅਤੇ ਕਸਬਾ ਚਮਿਆਰੀ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਟਰੱਸਟ ਵੱਲੋਂ 20 ਟਨ ਸੁੱਕਾ ਚਾਰਾ ਵੰਡਿਆ ਗਿਆ। ਇਸ ਮੌਕੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਵੀ ਹਾਜ਼ਰ ਸਨ।
ਚਾਰੇ ਦੀ ਵੰਡ ਦੌਰਾਨ ਪਿੰਡਾਂ ਦੇ ਸਰਪੰਚਾਂ, ਮੋਹਤਬਰਾਂ ਅਤੇ ਕਿਸਾਨਾਂ ਨੇ ਡਾ. ਓਬਰਾਏ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਸਮੇਂ ਸਲਾਹਕਾਰ ਸੁਖਦੀਪ ਸਿੱਧੂ, ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਨਵਜੀਤ ਸਿੰਘ ਘਈ, ਐਕਸੀਅਨ ਜਗਦੇਵ ਸਿੰਘ ਅਤੇ ਕਸਬਾ ਚਮਿਆਰੀ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਵੜੈਚ ਸਮੇਤ ਹੋਰ ਹਸਤੀਆਂ ਵੀ ਮੌਜੂਦ ਸਨ।
Get all latest content delivered to your email a few times a month.