ਤਾਜਾ ਖਬਰਾਂ
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਜੀਦਾ ਪਿੰਡ ਵਿੱਚ ਅੱਜ ਇੱਕ ਭਿਆਨਕ ਧਮਾਕੇ ਨਾਲ ਦਹਿਸ਼ਤ ਫੈਲ ਗਈ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਪਿੰਡ ਦੇ ਹਰ ਕੋਨੇ ਵਿੱਚ ਗੂੰਜੀ। ਇਸ ਅਚਾਨਕ ਵਾਪਰੀ ਘਟਨਾ ਨਾਲ ਪਿੰਡ ਦੇ ਲੋਕ ਦਹਿਸ਼ਤਜ਼ਦਾ ਹੋ ਗਏ ਅਤੇ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਧਮਾਕੇ ਵਿੱਚ ਪਿਓ-ਪੁੱਤਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਜ਼ਖਮੀਆਂ ਦੀ ਪਛਾਣ ਜਗਤਾਰ ਸਿੰਘ ਅਤੇ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵੇਂ ਨੂੰ ਨਾਜ਼ੁਕ ਹਾਲਤ ਵਿੱਚ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਧਮਾਕੇ ਕਾਰਨ ਘਰ ਦਾ ਵੱਡਾ ਹਿੱਸਾ ਖਰਾਬ ਹੋ ਗਿਆ ਅਤੇ ਅੰਦਰ ਰੱਖਿਆ ਸਾਰਾ ਸਮਾਨ ਵੀ ਖਿੱਲਰ ਗਿਆ।
ਧਮਾਕੇ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਘਰ ਦੇ ਅੰਦਰ ਕਿਸੇ ਤਰ੍ਹਾਂ ਦਾ ਰਸਾਇਣ ਤਿਆਰ ਕੀਤਾ ਜਾ ਰਿਹਾ ਸੀ, ਜਿਸ ਨਾਲ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਹਾਲਾਂਕਿ, ਪੁਲਿਸ ਵੱਲੋਂ ਅਜੇ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਾਕੇ ਦੇ ਅਸਲ ਕਾਰਨਾਂ ਬਾਰੇ ਸਿਰਫ਼ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ।
Get all latest content delivered to your email a few times a month.