ਤਾਜਾ ਖਬਰਾਂ
ਹੁਸ਼ਿਆਰਪੁਰ – ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਅਧੀਨ ਕਈ ਪਾਬੰਦੀਆਂ ਲਗਾਈਆਂ ਹਨ। ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪ੍ਰੈਗਾਬਾਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣਾ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣਾ ਜਾਂ ਵੇਚਣਾ ਅਤੇ ਡਾਕਟਰੀ ਪ੍ਰਿਸਕ੍ਰਿਪਸ਼ਨ ਦੇ ਬਿਨਾਂ ਵੇਚਣਾ ਪਾਬੰਦੀ ਹੇਠ ਆਏਗਾ। ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸਦੇ ਨਾਲ ਹੀ ਜ਼ਿਲ੍ਹੇ ਵਿਚ ਕਿਸੇ ਵੀ ਜਨਤਕ ਇਕੱਠ, ਧਾਰਮਿਕ ਸਥਾਨ, ਵਿਆਹ ਸਮਾਰੋਹ, ਮੈਰਿਜ ਪੈਲੇਸ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਤੇ ਪੂਰੀ ਪਾਬੰਦੀ ਹੈ। ਹਥਿਆਰ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਵਜਾਉਣ ਨੂੰ ਵੀ ਮਨਾਹੀ ਹੈ।
ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਸਮਾਰੋਹ ਦੌਰਾਨ ਕੋਈ ਵੀ ਹਥਿਆਰ ਵਰਤਿਆ ਨਾ ਜਾਵੇ। ਪਿੰਡਾਂ ਦੇ ਸਰਪੰਚਾਂ ਨੂੰ ਰਾਤ ਸਮੇਂ ਪਹਿਰਾ ਲਗਾਉਣ ਦੀ ਹਦਾਇਤ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।
ਇਸਦੇ ਨਾਲ ਗੈਰ-ਕਾਨੂੰਨੀ ਹੁੱਕਾ ਬਾਰਾਂ ‘ਤੇ ਵੀ ਪਾਬੰਦੀ ਜਾਰੀ ਰਹੇਗੀ, ਕਿਉਂਕਿ ਇਨ੍ਹਾਂ ਵਿੱਚ ਤੰਬਾਕੂ, ਸਿਗਰਟ ਅਤੇ ਮਨੁੱਖੀ ਸਰੀਰ ਲਈ ਖਤਰਨਾਕ ਕੈਮੀਕਲ ਵਰਤੋਂ ਹੁੰਦੀ ਹੈ। ਇਸਦੇ ਇਲਾਵਾ ਜ਼ਿਲ੍ਹੇ ਵਿਚ ਅਣ-ਅਧਿਕਾਰਤ ਤੌਰ ‘ਤੇ ਸੀਮਨ ਨੂੰ ਭੰਡਾਰਨ, ਟਰਾਂਸਪੋਰਟ, ਵਰਤਣ ਜਾਂ ਵੇਚਣ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਹਾਲਾਂਕਿ, ਇਹ ਪਾਬੰਦੀਆਂ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਹਸਪਤਾਲ/ਡਿਸਪੈਂਸਰੀਆਂ, ਪੋਲੀਕਲਿਨਿਕ, ਮਿਲਕਫੈਡ ਅਤੇ ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ ਦੇ ਮੈਂਬਰਾਂ, ਜਿਨ੍ਹਾਂ ਨੇ ਸਿਰਫ ਆਪਣੇ ਪਸ਼ੂਆਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੈ, ‘ਤੇ ਲਾਗੂ ਨਹੀਂ ਹੋਵੇਗੀ।
ਸਾਰੇ ਹੁਕਮ 7 ਨਵੰਬਰ 2025 ਤੱਕ ਪ੍ਰਭਾਵਸ਼ਾਲੀ ਰਹਿਣਗੇ।
Get all latest content delivered to your email a few times a month.