ਤਾਜਾ ਖਬਰਾਂ
ਕਿਸਾਨਾਂ ਨੂੰ ਦਿੱਤਾ ਭਰੋਸਾ, ਨੁਕਸਾਨ ਦੀ ਹੋਵੇਗੀ ਪੂਰੀ ਭਰਪਾਈ
ਚੰਡੀਗੜ, 14 ਸਤੰਬਰ-
ਹਾਲ ਹੀ ਵਿੱਚ ਆਏ ਹੜ੍ਹਾਂ ਨੇ ਪਠਾਨਕੋਟ ਜ਼ਿਲੇ ਦੇ ਪਿੰਡ ਅਦਾਲਤਗੜ੍ਹ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਖੇਤਾਂ, ਘਰਾਂ ਅਤੇ ਸੜਕਾਂ ਨੂੰ ਖਾਸਾ ਨੁਕਸਾਨ ਪਹੁੰਚਾਇਆ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਅੱਜ ਆਪਣੇ ਸਾਥੀਆਂ ਸਮੇਤ ਪਿੰਡ ਪਹੁੰਚੇ ਅਤੇ ਹੜ੍ਹ-ਪ੍ਰਭਾਵਿਤ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਪਿੰਡ ਵਾਸੀਆਂ ਨੇ ਖੇਤਾਂ ਵਿੱਚ ਡੁੱਬੀਆਂ ਫਸਲਾਂ, ਪਸ਼ੂਆਂ ਦੇ ਨੁਕਸਾਨ ਅਤੇ ਘਰਾਂ ਵਿੱਚ ਭਰੇ ਪਾਣੀ ਬਾਰੇ ਜਾਣਕਾਰੀ ਦਿੱਤੀ।
ਅਸ਼ਵਨੀ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰੇਕ ਨੁਕਸਾਨ ਦੀ ਸਰਕਾਰੀ ਪੱਧਰ ’ਤੇ ਪੂਰੀ ਤਰ੍ਹਾਂ ਭਰਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਪੰਜਾਬ ਲੋਕਾਂ ਦੇ ਨਾਲ ਖੜੀ ਹੈ ਅਤੇ ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਰਾਹਤ ਸਮੱਗਰੀ ਦੀ ਵੰਡ ਜਾਰੀ ਹੈ ਅਤੇ ਅੱਗੇ ਵੀ ਪਾਰਟੀ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਦਾ ਇਹ ਸਿਲਸਿਲਾ ਰੁਕੇਗਾ ਨਹੀਂ।
ਪਾਰਟੀ ਵੱਲੋਂ ਪਿੰਡ ਵਾਸੀਆਂ ਨੂੰ ਰਾਹਤ ਦੇ ਤੌਰ ’ਤੇ ਆਟਾ, ਚੌਲ, ਦਾਲਾਂ, ਦਵਾਈਆਂ, ਪੀਣ ਵਾਲਾ ਸਾਫ਼ ਪਾਣੀ, ਚਾਦਰਾਂ, ਕਪੜੇ ਅਤੇ ਹੋਰ ਜ਼ਰੂਰੀ ਸਮੱਗਰੀ ਵੰਡ ਕੀਤੀ ਗਈ।ਇਸ ਦੇ ਨਾਲ ਹੀ ਕੁਝ ਪਰਿਵਾਰਾਂ ਨੂੰ ਤੁਰੰਤ ਮਾਲੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ ਤਾਂ ਜੋ ਉਹ ਆਪਣੀ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰ ਸਕਣ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਿਨੇਸ਼ ਬੱਬੂ, ਸੁਰੇਸ਼ ਸ਼ਰਮਾ (ਜ਼ਿਲ੍ਹਾ ਪ੍ਰਧਾਨ), ਸੀਮਾ ਕੁਮਾਰੀ, ਮੰਡਲ ਪ੍ਰਧਾਨ ਸੰਜੀਵ ਜੱਗੀ ਅਤੇ ਬਾਬਾ ਗੰਗੇਸ਼ਵਰ ਵੀ ਮੌਜੂਦ ਸਨ।
Get all latest content delivered to your email a few times a month.