ਤਾਜਾ ਖਬਰਾਂ
ਇੰਗਲੈਂਡ ਦੇ ਬਰਮਿੰਘਮ ਦੇ ਓਲਡਰਬੀ ਇਲਾਕੇ ਵਿਚ ਸਿੱਖ ਲੜਕੀ ਨਾਲ ਹੋਏ ਨਸਲੀ ਹਮਲੇ ਅਤੇ ਜ਼ਬਰ ਜਨਾਹ ਦੀ ਘਟਨਾ ਨੇ ਸਾਰੀ ਕੌਮ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਸਿਰਫ਼ ਇਕ ਵਿਅਕਤੀ ਵਿਰੁੱਧ ਜੁਰਮ ਨਹੀਂ, ਸਗੋਂ ਪੂਰੇ ਭਾਈਚਾਰੇ ਦੇ ਮਨੋਬਲ ਉੱਤੇ ਸਿੱਧਾ ਹਮਲਾ ਹੈ। ਉਨ੍ਹਾਂ ਇਸ ਘਟਨਾ ਨੂੰ ਮਨੁੱਖਤਾ ਲਈ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਅਪਰਾਧਾਂ ਨਾਲ ਪੀੜਤਾਂ ਅਤੇ ਘਟਗਿਣਤੀ ਭਾਈਚਾਰਿਆਂ ਵਿਚ ਡਰ ਤੇ ਅਸੁਰੱਖਿਆ ਦਾ ਮਾਹੌਲ ਬਣਦਾ ਹੈ।
ਧਾਮੀ ਨੇ ਸਪੱਸ਼ਟ ਕਿਹਾ ਕਿ ਵਿਦੇਸ਼ੀ ਸਰਕਾਰਾਂ ਨੂੰ ਨਸਲੀ ਹਮਲਿਆਂ 'ਤੇ ਰੋਕ ਲਗਾਉਣ ਲਈ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ 'ਤੇ ਸਖ਼ਤ ਸਜ਼ਾਵਾਂ ਦੇ ਕੇ ਉਦਾਹਰਨ ਸੈੱਟ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਯੂਕੇ ਅਤੇ ਹੋਰ ਦੇਸ਼ਾਂ ਵਿਚ ਵਧ ਰਹੇ ਨਫ਼ਰਤੀ ਅਪਰਾਧਾਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਪੀੜਤ ਲੜਕੀ ਨੂੰ ਤੁਰੰਤ ਇਨਸਾਫ਼ ਮਿਲਣ ਦੀ ਮੰਗ ਕੀਤੀ।
ਇਸੇ ਨਾਲ, ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਵਿਭਾਗ ਨੂੰ ਅਪੀਲ ਕੀਤੀ ਕਿ ਇਹ ਮਾਮਲਾ ਯੂਕੇ ਸਰਕਾਰ ਅੱਗੇ ਗੰਭੀਰਤਾ ਨਾਲ ਰੱਖਿਆ ਜਾਵੇ ਅਤੇ ਉਥੇ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਲਈ ਪੱਕੇ ਉਪਾਅ ਕੀਤੇ ਜਾਣ। ਉਨ੍ਹਾਂ ਸੰਸਾਰ ਭਰ ਦੇ ਸਿੱਖਾਂ ਨੂੰ ਇਕਜੁਟ ਹੋ ਕੇ ਅਜਿਹੇ ਨਫ਼ਰਤੀ ਅਪਰਾਧਾਂ ਵਿਰੁੱਧ ਅਵਾਜ਼ ਬੁਲੰਦ ਕਰਨ ਦੀ ਅਪੀਲ ਵੀ ਕੀਤੀ।
Get all latest content delivered to your email a few times a month.