ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਲਗਾਤਾਰ ਤਬਾਹੀ ਮਚਾ ਰਿਹਾ ਹੈ। ਰਾਜਧਾਨੀ ਸ਼ਿਮਲਾ 'ਚ ਸੋਮਵਾਰ ਰਾਤ ਨੂੰ ਹੋਈ ਮੋਹਲੇਧਾਰ ਬਾਰਿਸ਼ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕ ਗਈ ਤੇ ਦਰੱਖਤ ਡਿੱਗ ਗਏ। ਸ਼ਿਮਲਾ ਦੇ ਹਿਮਲੈਂਡ, ਬੀਸੀਐਸ, ਮਹੇਲੀ ਅਤੇ ਹੋਰ ਇਲਾਕਿਆਂ ਵਿੱਚ ਵੱਡੇ ਪੱਧਰ 'ਤੇ ਜ਼ਮੀਨ ਖਿਸਕ ਗਈ ਹੈ। ਕਈ ਥਾਵਾਂ 'ਤੇ ਦਰੱਖਤ ਡਿੱਗਣ ਕਾਰਨ ਕਈ ਵਾਹਨ ਨੁਕਸਾਨੇ ਗਏ, ਜ਼ਮੀਨ ਖਿਸਕਣ ਕਾਰਨ ਰਾਸ਼ਟਰੀ ਰਾਜਮਾਰਗਾਂ ਸਮੇਤ ਕਈ ਸੜਕਾਂ ਬੰਦ ਹੋ ਗਈਆਂ ਹਨ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ.......ਮੰਗਲਵਾਰ ਸਵੇਰੇ ਸਕੂਲ ਜਾਣ ਵਾਲੇ ਵਿਦਿਆਰਥੀਆਂ ਤੇ ਯਾਤਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਗਤੀਵਿਧੀ ਜਾਰੀ ਰਹੇਗੀ। ਅੱਜ ਵੀ 6 ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦਾ yellow ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਬਿਲਾਸਪੁਰ, ਕਾਂਗੜਾ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਜ਼ਿਲ੍ਹੇ ਸ਼ਾਮਲ ਹਨ, ਜਿੱਥੇ ਕੁਝ ਥਾਵਾਂ 'ਤੇ ਗਰਜ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਬੰਦ ਸੜਕਾਂ ਨੂੰ ਖੋਲ੍ਹਣ ਦਾ ਕੰਮ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ, ਤਾਂ ਜੋ ਜਲਦੀ ਤੋਂ ਜਲਦੀ ਆਮ ਜਨਜੀਵਨ ਬਹਾਲ ਕੀਤਾ ਜਾ ਸਕੇ। ਲੋਕਾਂ ਨੂੰ ਸੁਚੇਤ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
Get all latest content delivered to your email a few times a month.