ਤਾਜਾ ਖਬਰਾਂ
ਲੁਧਿਆਣਾ ਦੇ ਦੁਗਰੀ ਰੋਡ ‘ਤੇ ਕਾਰ ਐਕਸੈਸਰੀਆਂ ਦੀ ਤਿੰਨ ਮੰਜ਼ਿਲਾਂ ਇਮਾਰਤ ਅਚਾਨਕ ਅੱਗ ਦੀ ਲਪੇਟ ਵਿੱਚ ਆ ਗਈ। ਸਥਾਨਕ ਲੋਕਾਂ ਅਤੇ ਪੁਲਿਸ ਅਧਿਕਾਰੀਆਂ ਮੁਤਾਬਕ, ਸ਼ਾਰਟ ਸਰਕਟ ਇਸ ਹਾਦਸੇ ਦੀ ਮੁੱਖ ਵਜ੍ਹਾ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਬਿਜਲੀ ਦੇ ਵੋਲਟੇਜ ਘੱਟ ਵੱਧ ਹੋਣ ਕਾਰਨ ਚਿੰਗਾਰੀਆਂ ਨਿਕਲੀਆਂ, ਜਿਸ ਨਾਲ ਅੱਗ ਲੱਗ ਗਈ।
ਦੁਕਾਨਦਾਰਾਂ ਅਤੇ ਨੌਜਵਾਨਾਂ ਨੇ ਆਪਣੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਲਪਟਾਂ ਇੰਨੀਆਂ ਤੇਜ਼ ਸਨ ਕਿ ਫਾਇਰ ਬ੍ਰਿਗੇਡ ਨੂੰ ਸੱਦਣਾ ਪਿਆ। ਕੁਝ ਹੀ ਸਮੇਂ ਵਿੱਚ ਤਿੰਨ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕੰਮ ਸ਼ੁਰੂ ਕਰ ਦਿੱਤਾ। ਖੁਸ਼ਕਿਸਮਤੀ ਨਾਲ ਕਿਸੇ ਦੀ ਜਾਨ ਨੂੰ ਨੁਕਸਾਨ ਨਹੀਂ ਹੋਇਆ, ਪਰ ਲੱਖਾਂ ਰੁਪਏ ਦਾ ਸਮਾਨ ਸੜ ਕੇ ਖਾਕ ਹੋ ਗਿਆ।
ਦੁਕਾਨ ਮਾਲਕ ਨੇ ਦੱਸਿਆ ਕਿ ਉਹ ਰਾਤ ਕਰੀਬ 9 ਵਜੇ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਕੁਝ ਸਮੇਂ ਬਾਅਦ ਨਾਲ ਵਾਲੇ ਦੁਕਾਨਦਾਰ ਦਾ ਫੋਨ ਆਇਆ ਕਿ ਉਸਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ। ਜਦੋਂ ਉਹ ਮੁੜ ਆਏ ਤਾਂ ਲਪਟਾਂ ਇੰਨੀਆਂ ਭਿਆਨਕ ਸਨ ਕਿ ਕਾਫ਼ੀ ਸਮਾਨ ਤਬਾਹ ਹੋ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਜੇ ਉਹ ਹੋਰ ਕੁਝ ਸਮਾਂ ਦੁਕਾਨ ‘ਚ ਰਹਿ ਜਾਂਦੇ ਤਾਂ ਵੱਡਾ ਹਾਦਸਾ ਹੋ ਸਕਦਾ ਸੀ।
Get all latest content delivered to your email a few times a month.