ਤਾਜਾ ਖਬਰਾਂ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅਤੇ ਫਿਲਮੀ ਅਦਾਕਾਰ ਸੋਨੂੰ ਸੂਦ ਨੂੰ 23 ਸਤੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਹ ਕਾਰਵਾਈ ਔਨਲਾਈਨ ਸੱਟੇਬਾਜ਼ੀ ਐਪ 1xBet ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਹਿਸ਼ੇ ਵਜੋਂ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ, ਸੰਘੀ ਏਜੰਸੀ ਨੇ ਇਸ ਮਾਮਲੇ ਵਿੱਚ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਸੀ।
ਕੇਂਦਰੀ ਜਾਂਚ ਏਜੰਸੀ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਲਈ 23 ਸਤੰਬਰ ਦੀ ਤਰੀਖ ਨਿਰਧਾਰਤ ਕੀਤੀ ਹੈ, ਜਦਕਿ ਰੌਬਿਨ ਉਥੱਪਾ ਨੂੰ 22 ਸਤੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਦੌਰਾਨ, ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਤੋਂ ਪਹਿਲਾਂ ਹੀ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ।
ਈਡੀ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਵੱਡੇ ਪੱਧਰ ‘ਤੇ ਨਿਵੇਸ਼ਕਾਂ ਅਤੇ ਆਮ ਜਨਤਾ ਨੂੰ ਧੋਖਾ ਦੇ ਰਹੇ ਹਨ ਅਤੇ ਟੈਕਸ ਰਾਹੀਂ ਰਾਜਸਰਕਾਰ ਨੂੰ ਨੁਕਸਾਨ ਪਹੁੰਚਾ ਰਹੇ ਹਨ। ਏਜੰਸੀ ਮਨੀ ਲਾਂਡਰਿੰਗ ਵਿਰੋਧੀ ਕਾਨੂੰਨਾਂ ਅਧੀਨ ਪਲੇਟਫਾਰਮਾਂ ਦੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ।
ਅਧਿਕਾਰੀ ਕਹਿ ਰਹੇ ਹਨ ਕਿ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਰਾਹੀਂ ਕਰੋੜਾਂ ਰੁਪਏ ਦੀ ਧੋਖਾਧੜੀ ਅਤੇ ਟੈਕਸ ਚੋਰੀ ਹੋ ਰਹੀ ਹੈ। ਇਸ ਕਾਰਵਾਈ ਵਿੱਚ ਕ੍ਰਿਕਟਰਾਂ ਅਤੇ ਫਿਲਮੀ ਹਸਤੀਆਂ ਦੀ ਭੂਮਿਕਾ ਬਾਰੇ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਕਾਰਵਾਈ ਈਡੀ ਦੀ ਵੱਡੀ ਮੁਹਿੰਮ ਦਾ ਹਿੱਸਾ ਹੈ ਜੋ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਅਤੇ ਇਸ ਨਾਲ ਸੰਬੰਧਤ ਮਨੀ ਲਾਂਡਰਿੰਗ ਗਤੀਵਿਧੀਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਹੈ।
Get all latest content delivered to your email a few times a month.