ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਇੱਕ ਵਿਵਾਦਤ ਟਵੀਟ ਦੇ ਮਾਮਲੇ ਵਿਚ ਮੁੜ ਤਲਬ ਕੀਤਾ ਗਿਆ ਹੈ। ਬਠਿੰਡਾ ਸੈਸ਼ਨ ਅਦਾਲਤ ਨੇ ਅਗਲੀ ਸੁਣਵਾਈ 29 ਸਤੰਬਰ ਨੂੰ ਤੈਅ ਕੀਤੀ ਹੈ ਅਤੇ ਇਸ ਦੌਰਾਨ ਕੰਗਨਾ ਦੀ ਹਾਜ਼ਰੀ ਲਾਜ਼ਮੀ ਕਰ ਦਿੱਤੀ ਹੈ। ਇਹ ਕੇਸ 2021 ਦਾ ਹੈ, ਜਦੋਂ ਕੰਗਨਾ ਨੇ ਆਪਣੇ ਟਵੀਟ ਵਿੱਚ 87 ਸਾਲਾ ਕਿਸਾਨ ਮਹਿਲਾ ਮਹਿੰਦਰ ਕੌਰ ਨੂੰ 100 ਰੁਪਏ ਲਈ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਵਾਲੀ ਔਰਤ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੀ ਕੁਝ ਦਿਨ ਪਹਿਲਾਂ ਕੰਗਨਾ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਦੂਜੇ ਪਾਸੇ, ਮਹਿੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਉਸ ਦੀ ਕੰਗਨਾ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਉਸ ਨੇ ਕਿਹਾ ਕਿ ਜੇਕਰ ਕੰਗਨਾ ਖੁੱਲ੍ਹੇ ਤੌਰ 'ਤੇ ਮੁਆਫ਼ੀ ਮੰਗੇ, ਤਾਂ ਉਹ ਵੀ ਉਸਨੂੰ ਮੁਆਫ਼ ਕਰ ਦੇਵੇਗੀ। ਪਰ ਉਸਦਾ ਇਹ ਵੀ ਕਹਿਣਾ ਹੈ ਕਿ ਕੰਗਨਾ ਅਜੇ ਵੀ ਆਪਣੇ ਬਿਆਨ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਹਿੰਦਰ ਕੌਰ ਨੇ ਦੱਸਿਆ ਕਿ ਉਹ ਵਿਰੋਧ ਪ੍ਰਦਰਸ਼ਨ ਵਿੱਚ ਕਿਸੇ ਲਾਲਚ ਕਰਕੇ ਨਹੀਂ, ਬਲਕਿ ਆਪਣੀ ਜ਼ਮੀਨ ਅਤੇ ਕਿਸਾਨਾਂ ਦੇ ਹੱਕ ਲਈ ਸ਼ਾਮਿਲ ਹੋਏ ਸਨ, ਇਸ ਲਈ ਹੁਣ ਉਹ ਸਿਰਫ਼ ਅਦਾਲਤ ਤੋਂ ਇਨਸਾਫ਼ ਦੀ ਉਮੀਦ ਕਰ ਰਹੀ ਹੈ।
Get all latest content delivered to your email a few times a month.