ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਪੰਜ ਸਾਲ ਦੇ ਮਾਸੂਮ ਹਰਵੀਰ ਨਾਲ ਹੋਈ ਘੋਰ ਦਰਿੰਦਗੀ ਅਤੇ ਹੱਤਿਆ ਦੀ ਖ਼ਬਰ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਮੌਕੇ ਉਹ ਫਗਵਾੜਾ ਨੇੜਲੇ ਭਾਨੋਕੇ ਪਿੰਡ ਪਹੁੰਚੇ ਅਤੇ ਹਰਵੀਰ ਦੇ ਪਿਤਾ ਸ. ਅਮਨਦੀਪ ਸਿੰਘ ਸਮੇਤ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਡਾ. ਚੀਮਾ ਨੇ ਦੋਸ਼ ਲਗਾਇਆ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸੂਬੇ ਵਿੱਚ ਕਾਨੂੰਨ ਦੇ ਡਰ ਦੇ ਖਤਮ ਹੋਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਨਾਕਾਮ ਹੋਣ ਦੀ ਜੀਵਤ ਉਦਾਹਰਨ ਹੈ। ਉਨ੍ਹਾਂ ਯਕੀਨ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਹਰਵੀਰ ਨੂੰ ਇਨਸਾਫ਼ ਦਿਵਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
Get all latest content delivered to your email a few times a month.