ਤਾਜਾ ਖਬਰਾਂ
ਲੁਧਿਆਣਾ ਦੇ ਡਿਵੀਜ਼ਨ ਨੰਬਰ ਤਿੰਨ ਇਲਾਕੇ ਵਿੱਚ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ 9 ਸਾਲ ਦੇ ਨਾਬਾਲਿਗ ਲੜਕੇ ਉੱਤੇ 3 ਸਾਲਾ ਮਾਸੂਮ ਬੱਚੀ ਨਾਲ ਜ਼ਬਰਦਸਤੀ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਪਰਿਵਾਰਕ ਮੈਂਬਰਾਂ ਮੁਤਾਬਕ, ਪੀੜਤ ਬੱਚੀ ਘਰ ਦੇ ਵਿਹੜੇ ਵਿੱਚ ਖੇਡ ਰਹੀ ਸੀ, ਪਰ ਦੇਰ ਤੱਕ ਵਾਪਸ ਨਾ ਆਉਣ ’ਤੇ ਪਰਿਵਾਰ ਉਸ ਦੀ ਤਲਾਸ਼ ਕਰਨ ਲੱਗਾ। ਬਾਅਦ ਵਿੱਚ ਉਹ ਇੱਕ ਕਮਰੇ ਵਿੱਚ ਉਸੇ ਇਲਾਕੇ ਦੇ ਲੜਕੇ ਦੇ ਨਾਲ ਮਿਲੀ, ਜਿੱਥੇ ਉਸ ਨਾਲ ਦੁਰਵਿਵਹਾਰ ਹੋਇਆ।
ਬੱਚੀ ਦੀ ਮਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਉਹ ਹਾਲ ਹੀ ਵਿੱਚ ਆਪਣੇ ਪਤੀ ਸਮੇਤ ਲੁਧਿਆਣਾ ਆਈ ਸੀ। ਘਟਨਾ ਬਾਰੇ ਜਾਣਕਾਰੀ ਮਿਲਦੇ ਹੀ ਇਲਾਕਾ ਨਿਵਾਸੀਆਂ ਨੇ ਦੋਸ਼ੀ ਨਾਬਾਲਿਗ ਨੂੰ ਫੜਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਐਸਐਚਓ ਪਵਨ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ। ਪੀੜਤ ਬੱਚੀ ਦਾ ਮੈਡੀਕਲ ਸਿਵਿਲ ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਸ ਘਟਨਾ ਨੇ ਸ਼ਹਿਰ ਵਿੱਚ ਬੱਚਿਆਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। 9 ਸਾਲ ਦੇ ਬੱਚੇ ਵੱਲੋਂ ਇਸ ਤਰ੍ਹਾਂ ਦੀ ਘਿਨੌਣੀ ਕਰਤੂਤ ਨੇ ਨਾ ਸਿਰਫ਼ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ, ਬਲਕਿ ਸਮਾਜ ਨੂੰ ਵੀ ਸੋਚਣ ਲਈ ਮਜਬੂਰ ਕਰ ਦਿੱਤਾ ਹੈ ਕਿ ਮਾਸੂਮਾਂ ਦੀ ਰੱਖਿਆ ਲਈ ਹੋਰ ਕਿਹੜੇ ਉਪਾਅ ਲੋੜੀਂਦੇ ਹਨ।
Get all latest content delivered to your email a few times a month.