ਤਾਜਾ ਖਬਰਾਂ
ਰਾਏਕੋਟ, 17 ਸਤੰਬਰ (ਗੁਰਸੇਵਕ ਮਿੱਠਾ) – ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਰਾਏਕੋਟ ਦਾ ਯੂਥ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓਐਸਡੀ ਸੁਖਵੀਰ ਸਿੰਘ ਘਰਾਚੋਂ ਨੇ ਸਿੱਧੂ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਸਨੂੰ ਸਿਰੋਪਾਓ ਭੇਂਟ ਕੀਤਾ ਅਤੇ ਪਾਰਟੀ ਵੱਲੋਂ ਵਧਾਈਆਂ ਦਿੱਤੀਆਂ। ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਹਰਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਪ੍ਰਨਗੇਨ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਅਤੇ ਸਮੂਹ ਹਾਈਕਮਾਂਡ ਦਾ ਧੰਨਵਾਦ ਕੀਤਾ। ਸਿੱਧੂ ਨੇ ਦਾਅਵਾ ਕੀਤਾ ਕਿ ਉਹ ਇਸ ਭਰੋਸੇ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਪੰਜਾਬ ਵਕਫ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਅਤੇ ਚੈਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਭਲਾਈ ਲਈ ਠੋਸ ਕਦਮ ਚੁੱਕ ਰਹੀ ਹੈ ਅਤੇ ਆਪਣੀਆਂ ਗਾਰੰਟੀਆਂ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਵਿਕਾਸ ਪੱਖੀ ਨੀਤੀਆਂ ਘਰ-ਘਰ ਪਹੁੰਚਾਈਆਂ ਜਾ ਰਹੀਆਂ ਹਨ। ਆਗੂਆਂ ਨੇ ਭਰੋਸਾ ਜਤਾਇਆ ਕਿ 2027 ਵਿੱਚ ਪੰਜਾਬ ਵਿੱਚ ਮੁੜ ਪੂਰਨ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਓਐਸਡੀ ਸੁਖਵੀਰ ਸਿੰਘ ਘਰਾਚੋਂ ਨੇ ਕਿਹਾ ਕਿ ਹਰਪ੍ਰੀਤ ਸਿੰਘ ਸਿੱਧੂ ਦੀ ਲਗਨ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦੇ ਆਧਾਰ ’ਤੇ ਇਹ ਆਹੁਦਾ ਤੇ ਸਨਮਾਨ ਉਸਨੂੰ ਦਿੱਤਾ ਗਿਆ ਹੈ।
Get all latest content delivered to your email a few times a month.