ਤਾਜਾ ਖਬਰਾਂ
ਕਿਹਾ: ਸਿੱਖ ਜਥਿਆਂ ਨੂੰ ਉੱਥੇ ਜਾਣ ਦੀ ਆਗਿਆ ਦੇਣ ਤੋਂ ਇਨਕਾਰ ਕਰਨਾ ਬਹੁਤ ਹੀ ਅਸੰਵੇਦਨਸ਼ੀਲ
ਚੰਡੀਗੜ੍ਹ, 17 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਨਵੰਬਰ ਦੇ ਮਹੀਨੇ ਵਿੱਚ ਪੈਂਦੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 'ਪ੍ਰਕਾਸ਼ ਉਤਸਵ' (ਜਨਮ ਦਿਵਸ) ਮੌਕੇ ਸ਼੍ਰੀ ਨਨਕਾਣਾ ਸਾਹਿਬ ਦੀ ਯਾਤਰਾ ਦੀ ਆਗਿਆ ਦਿਤੀ ਜਾਵੇ।
ਇਸ ਲੜੀ ਹੇਠ, ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਉਮੀਦ ਪ੍ਰਗਟ ਕੀਤੀ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇਗਾ।
ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 12 ਸਤੰਬਰ ਨੂੰ ਪੰਜਾਬ ਅਤੇ ਹੋਰ ਸੂਬਿਆਂ ਨੂੰ ਸ਼੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਅਰਜ਼ੀਆਂ 'ਤੇ ਕਾਰਵਾਈ ਨਾ ਕਰਨ ਲਈ ਦਿੱਤਾ ਗਿਆ ਫੈਸਲਾ, ਸਬੰਧਤ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਲਿਆ ਗਿਆ ਜਾਪਦਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਸਪੱਸ਼ਟ ਤੌਰ 'ਤੇ ਇੱਕ ਪੂਰੀ ਤਰ੍ਹਾਂ ਪ੍ਰਸ਼ਾਸਕੀ ਫੈਸਲਾ ਜਾਪਦਾ ਹੈ, ਜਿਹੜਾ ਸਿੱਖਾਂ ਦੀਆਂ ਭਾਵਨਾਵਾਂ ਅਤੇ ਸੰਵੇਦਨਸ਼ੀਲਤਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ ਰੱਖਦਾ, ਜੋ ਹਰ ਸਾਲ ਆਪਣੇ ਪਹਿਲੇ ਗੁਰੂ ਸਾਹਿਬ ਦੇ ਜਨਮ ਸਥਾਨ ਦੇ ਦਰਸ਼ਨ ਕਰਨ ਲਈ ਇਸ ਮੌਕੇ ਦੀ ਉਡੀਕ ਕਰਦੇ ਹਨ।
ਇਸ ਲੜੀ ਹੇਠ, ਉਨ੍ਹਾਂ ਨੂੰ ਸ਼ੱਕ ਹੈ ਕਿ ਕੀ ਅਜਿਹਾ ਫੈਸਲਾ ਲੈਣ ਲਈ ਜ਼ਿੰਮੇਵਾਰ ਲੋਕ ਸੰਵੇਦਨਸ਼ੀਲਤਾ ਅਤੇ ਸਮੁੱਚੀ ਸਥਿਤੀ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਨਨਕਾਣਾ ਸਾਹਿਬ ਸਿੱਖਾਂ ਲਈ ਸਭ ਤੋਂ ਪਵਿੱਤਰ ਸਥਾਨਾਂ ਵਿੱਚੋਂ ਇੱਕ ਹੈ, ਜਿੱਥੇ ਸਾਡੇ ਪਹਿਲੇ ਗੁਰੂ ਸਾਹਿਬਾਨ ਦਾ ਜਨਮ ਹੋਇਆ ਸੀ। ਅਜਿਹੇ ਵਿਚ ਕੋਈ ਸਾਨੂੰ ਉੱਥੇ ਜਾਣ ਦੀ ਇਜਾਜ਼ਤ ਕਿਵੇਂ ਨਹੀਂ ਦੇ ਸਕਦਾ?
Get all latest content delivered to your email a few times a month.