ਤਾਜਾ ਖਬਰਾਂ
ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ 25 ਸਤੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਇਕ ਵਿਸ਼ੇਸ਼ ਸਟੇਟ ਜਨਰਲ ਡੈਲੀਗੇਟਸ ਇਜਲਾਸ ਹੋਵੇਗਾ। ਪਾਰਟੀ ਵੱਲੋਂ ਚੰਡੀਗੜ੍ਹ ਸਥਿਤ ਦਫ਼ਤਰ ਤੋਂ ਜਾਰੀ ਬਿਆਨ ਅਨੁਸਾਰ, ਇਜਲਾਸ ਦੀ ਸ਼ੁਰੂਆਤ ਸਵੇਰੇ 10:30 ਵਜੇ ਅਰਦਾਸ ਨਾਲ ਕੀਤੀ ਜਾਵੇਗੀ। ਇਸ ਤੋਂ ਬਾਅਦ ਪਾਰਟੀ ਦੇ ਭਵਿੱਖੀ ਯੋਜਨਾਵਾਂ ਅਤੇ ਰੋਡਮੈਪ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪਾਰਟੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਪਾਅ ’ਤੇ ਚਰਚਾ ਕੀਤੀ ਜਾਵੇਗੀ। ਵਿਸ਼ੇਸ਼ ਤੌਰ ‘ਤੇ, ਵਰਕਿੰਗ ਕਮੇਟੀ ਅਤੇ ਹੋਰ ਅਹੁਦੇਦਾਰਾਂ ਦੀ ਨਿਯੁਕਤੀ ਲਈ ਇੱਕ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਉੱਤੇ ਵੀ ਵਿਚਾਰ ਹੋਵੇਗਾ। ਗਿਆਨੀ ਹਰਪ੍ਰੀਤ ਸਿੰਘ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਅੰਦਰ ਲੋਕਤੰਤਰੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਲ ਪੱਧਰ ਤੋਂ ਲੈ ਕੇ ਜ਼ਿਲ੍ਹਾ ਇਕਾਈਆਂ ਤੱਕ ਦੀਆਂ ਚੋਣਾਂ ਲੋਕਤੰਤਰੀ ਢੰਗ ਨਾਲ ਕਰਵਾਈਆਂ ਜਾਣਗੀਆਂ। ਇਹ ਯਤਨ ਪਾਰਟੀ ਦੇ ਪਲੇਟਫਾਰਮਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਗਠਨ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ।
Get all latest content delivered to your email a few times a month.