ਤਾਜਾ ਖਬਰਾਂ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਦਾਅਵੇ 'ਤੇ ਕਿ ਭਾਰਤ ਹੁਣ ਰੂਸ ਤੋਂ ਕੱਚਾ ਤੇਲ ਨਹੀਂ ਖਰੀਦੇਗਾ, ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਸਰਕਾਰ ਲਈ ਭਾਰਤੀ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਪ੍ਰਮੁੱਖ ਤਰਜੀਹ ਹੈ।
ਡੋਨਾਲਡ ਟਰੰਪ ਨੇ ਦਾਅਵਾ ਕੀਤਾ ਸੀ: "ਮੈਂ ਇਸ ਗੱਲ ਤੋਂ ਖੁਸ਼ ਨਹੀਂ ਸੀ ਕਿ ਭਾਰਤ ਤੇਲ ਖਰੀਦ ਰਿਹਾ ਹੈ ਅਤੇ ਉਨ੍ਹਾਂ ਨੇ ਅੱਜ ਮੈਨੂੰ ਭਰੋਸਾ ਦਿੱਤਾ ਹੈ ਕਿ ਉਹ ਰੂਸ ਤੋਂ ਤੇਲ ਨਹੀਂ ਖਰੀਦਣਗੇ।" ਅਮਰੀਕੀ ਰਾਸ਼ਟਰਪਤੀ ਨੇ ਇਸ ਨੂੰ ਰੂਸ ਨੂੰ ਆਰਥਿਕ ਤੌਰ 'ਤੇ ਵੱਖ-ਥਲੱਗ ਕਰਨ ਦੀਆਂ ਕੋਸ਼ਿਸ਼ਾਂ ਵਿੱਚ 'ਇੱਕ ਵੱਡਾ ਕਦਮ' ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ, "ਹੁਣ ਅਸੀਂ ਚੀਨ ਤੋਂ ਵੀ ਇਹੀ ਕਰਵਾਉਣ ਜਾ ਰਹੇ ਹਾਂ।"
ਇਸ ਦੇ ਜਵਾਬ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਦੀ ਟਿੱਪਣੀ ਅਹਿਮ ਹੈ, ਜੋ ਦਰਸਾਉਂਦੀ ਹੈ ਕਿ ਭਾਰਤ ਆਪਣੀ ਊਰਜਾ ਸੁਰੱਖਿਆ ਅਤੇ ਆਰਥਿਕ ਹਿੱਤਾਂ ਨੂੰ ਸਭ ਤੋਂ ਅੱਗੇ ਰੱਖੇਗਾ।
Get all latest content delivered to your email a few times a month.