ਤਾਜਾ ਖਬਰਾਂ
ਅੱਜ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਬੁਗਨਾ, ਖੁਥੀ, ਸਲਾਚ ਅਤੇ ਖਾਗਰ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਵੀ ਮੌਜੂਦ ਸਨ।
ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਪਰੋਕਤ ਚਾਰ ਪਿੰਡਾਂ ਵਿੱਚ 382 ਕਿਸਾਨਾਂ ਦੀਆਂ ਫਸਲਾਂ ਹੜ੍ਹ ਕਾਰਨ ਨੁਕਸਾਨ ਪਹੁੰਚਿਆ ਸੀ। ਇਸ ਵਿੱਚ ਬੁਗਨਾ ਦੇ 102, ਖੁਥੀ ਦੇ 91, ਸਲਾਚ ਦੇ 91 ਅਤੇ ਖਾਗਰ ਦੇ 98 ਕਿਸਾਨ ਸ਼ਾਮਿਲ ਹਨ। ਮੁਆਵਜ਼ਾ ਰਾਸ਼ੀ ਦਾ ਨਿਰਣਯ ਫਸਲਾਂ ਦੇ ਨੁਕਸਾਨ ਅਨੁਸਾਰ ਕੀਤਾ ਗਿਆ ਹੈ।
ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ ਵਜੋਂ 120 ਕਿਸਾਨਾਂ ਨੂੰ ਮੰਜੂਰੀ ਪੱਤਰ ਦਿੱਤੇ ਗਏ ਅਤੇ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੀ ਗਈ ਹੈ। ਬਾਕੀ ਹੜ੍ਹ ਪ੍ਰਭਾਵਿਤ ਲੋਕਾਂ ਦਾ ਡਾਟਾ ਇਕੱਠਾ ਹੋਣ ਦੇ ਨਾਲ ਹੀ, ਉਹਨਾਂ ਦੇ ਖਾਤਿਆਂ ਵਿੱਚ ਵੀ ਮੁਆਵਜ਼ਾ ਰਾਸ਼ੀ ਪਾ ਦਿੱਤੀ ਜਾਵੇਗੀ।
ਹਲਕਾ ਇੰਚਾਰਜ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਹ ਪਹਿਲੀ ਸਰਕਾਰ ਹੈ ਜੋ ਕਿਸਾਨਾਂ ਨੂੰ ਫਸਲਾਂ ਦੇ ਮੁਆਵਜ਼ੇ ਵਜੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਰਹੀ ਹੈ ਅਤੇ ਉਹ ਵੀ ਨੁਕਸਾਨ ਹੋਣ ਤੋਂ ਸਿਰਫ ਇਕ ਡੇਢ ਮਹੀਨੇ ਦੇ ਅੰਦਰ। ਇਸ ਦੇ ਨਾਲ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਤੋਂ ਤੁਰੰਤ ਰਾਹਤ ਮਿਲ ਸਕੇ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਵਰਗ ਦੇ ਲੋਕਾਂ ਦੀ ਹਿਤੈਸ਼ੀ ਹੈ ਅਤੇ ਲੋਕਾਂ ਦੇ ਦਰਦ ਨੂੰ ਸਮਝਦਿਆਂ ਹੀ ਇਹ ਫੈਸਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਬੁਗਨਾ, ਹਰਜਿੰਦਰ ਸਿੰਘ ਸਰਪੰਚ ਸਲਾਚ, ਕਮਲਦੀਪ ਸਿੰਘ ਸਰਪੰਚ, ਸਤਨਾਮ ਸਿੰਘ ਖੁਥੀ ਅਤੇ ਮਨਿੰਦਰ ਸਿੰਘ ਮੰਨੂ ਗਾਹਲੜੀ ਵੀ ਮੌਜੂਦ ਸਨ।
Get all latest content delivered to your email a few times a month.