ਤਾਜਾ ਖਬਰਾਂ
ਚੰਡੀਗੜ੍ਹ, 19 ਅਕਤੂਬਰ:
ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ, ਖਾਸ ਕਰਕੇ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।
ਇਥੋਂ ਜਾਰੀ ਇੱਕ ਸਾਂਝੇ ਸੰਦੇਸ਼ ਵਿੱਚ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ ਦੀਵਾਲੀ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।
ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
ਮੰਤਰੀਆਂ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖਾਂ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਨੇ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।
Get all latest content delivered to your email a few times a month.