ਤਾਜਾ ਖਬਰਾਂ
ਪੰਜਾਬ ਸਰਕਾਰ ਦੇ ਪੰਜਾਬ ਮਨੁੱਖੀ ਤਸਕਰੀ ਰੋਕੂ ਐਕਟ-2012 ਦੇ ਤਹਿਤ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਅਧੀਨ, ਸ੍ਰੀ ਸਤਨਾਮ ਸਿੰਘ, ਪੁੱਤਰ ਨਿਰੰਜਨ ਸਿੰਘ, ਪਿੰਡ ਨੱਕੀੇ, ਪਰਮਾਨੰਦ, ਜ਼ਿਲ੍ਹਾ ਪਠਾਨਕੋਟ ਨੂੰ ਮੈਸ: ਐਸ.ਐਸ. ਟਰੇਡ ਸੈਂਟਰ, ਪਿੰਡ ਤੇ ਡਾਕਖ਼ਾਨਾ ਦੀਨਾਨਗਰ, ਤਹਿਸੀਲ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਦੇ ਨਾਮ ‘ਤੇ ਟਰੈਵਲ ਏਜੰਟ ਦਾ ਲਾਇਸੰਸ ਨੰਬਰ 06/ਸਮ/ਐਕਟ-ਐੱਮ.ਏ.-2/07 7 ਨਵੰਬਰ 2013 ਨੂੰ ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ 06 ਨਵੰਬਰ 2023 ਤੱਕ ਸੀ।
ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਨਾਮ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਸੀ, ਜਿਸ ਵਿੱਚ ਉਸਨੇ ਆਪਣਾ ਲਾਇਸੰਸ ਰੀਨਿਊ ਨਾ ਕਰਵਾਉਣ ਅਤੇ ਲਾਇਸੰਸ ਸਰੰਡਰ ਕਰਨ ਦੀ ਬੇਨਤੀ ਕੀਤੀ।
ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ 8(1) ਦੇ ਅਧੀਨ, ਲਾਇਸੰਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਟਰੈਵਲ ਏਜੰਟ ਨਾਲ ਸਬੰਧਿਤ ਕੋਈ ਵੀ ਸ਼ਿਕਾਇਤ ਜਾਂ ਕੇਸ ਹੋਣ ਦੀ ਸਥਿਤੀ ਵਿੱਚ ਸਤਨਾਮ ਸਿੰਘ ਖ਼ੁਦ ਜ਼ਿੰਮੇਵਾਰ ਹੋਵੇਗਾ।
Get all latest content delivered to your email a few times a month.