ਤਾਜਾ ਖਬਰਾਂ
ਅੰਮ੍ਰਿਤਸਰ: ਸੀਨੀਅਰ ਆਈ.ਏ.ਐੱਸ. ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ (ਡੀ.ਸੀ.) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅੰਮ੍ਰਿਤਸਰ ਪਹੁੰਚਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਤੋਂ ਪਹਿਲਾਂ, ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ 'ਗਾਰਡ ਆਫ ਓਨਰ' ਵੀ ਦਿੱਤਾ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਦਿਨ-ਰਾਤ ਇੱਕ ਕਰਕੇ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰਨਗੇ ਅਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਯਤਨਸ਼ੀਲ ਰਹਿਣਗੇ।
Get all latest content delivered to your email a few times a month.