ਤਾਜਾ ਖਬਰਾਂ
ਅੰਮ੍ਰਿਤਸਰ: ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅਜਨਾਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਐੱਸ.ਐੱਸ.ਪੀ. ਮਨਿੰਦਰ ਸਿੰਘ ਦੇ ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ, ਪੁਲਿਸ ਨੇ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਇੱਕ ਪਤੀ-ਪਤਨੀ ਨੂੰ ਹਥੇਲੀ 'ਤੇ ਚੜ੍ਹਾ ਲਿਆ ਹੈ। ਦੋਵਾਂ ਨੂੰ ਹੈਰੋਇਨ ਅਤੇ ਨਗਦੀ (ਡਰੱਗ ਮਨੀ) ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਮਿਲੀ ਹੈ।
ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਹਰਚੰਦ ਸਿੰਘ ਸੰਧੂ ਨੇ ਸ਼ਾਮ ਨੂੰ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਪੰਜਾਬ ਸਰਕਾਰ ਦੇ 'ਨਸ਼ਿਆਂ ਵਿਰੁੱਧ ਯੁੱਧ' ਮਿਸ਼ਨ ਤਹਿਤ ਕਾਰਵਾਈ ਕੀਤੀ ਗਈ ਹੈ। ਪਿੰਡ ਲੱਖੂਵਾਲ ਦੇ ਵਸਨੀਕ ਹਰਦੀਪ ਸਿੰਘ ਅਤੇ ਉਸਦੀ ਪਤਨੀ ਕੰਵਲਜੀਤ ਕੌਰ ਨੂੰ 20 ਗ੍ਰਾਮ ਹੈਰੋਇਨ ਅਤੇ 650 ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
CM ਪੋਰਟਲ ਤੋਂ ਮਿਲੀ ਸੀ ਸੂਚਨਾ: ਐੱਸ.ਐੱਚ.ਓ. ਸੰਧੂ ਨੇ ਖੁਲਾਸਾ ਕੀਤਾ ਕਿ ਪੁਲਿਸ ਨੇ ਇਹ ਕਾਰਵਾਈ ਪਿੰਡ ਲੱਖੂਵਾਲ ਦੇ ਵਸਨੀਕਾਂ ਵੱਲੋਂ ਮੁੱਖ ਮੰਤਰੀ ਦੇ ਆਨਲਾਈਨ ਸ਼ਿਕਾਇਤ ਪੋਰਟਲ 'ਤੇ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ। ਏ.ਐੱਸ.ਆਈ. ਕਰਨੈਲ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਤੱਥਾਂ ਦੀ ਜਾਂਚ ਕਰਕੇ ਦੋਵਾਂ ਨੂੰ ਦਬੋਚ ਲਿਆ। ਮੁਲਜ਼ਮਾਂ ਖ਼ਿਲਾਫ਼ ਥਾਣਾ ਅਜਨਾਲਾ ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ।
ਹੁਣ ਨਸ਼ਾ ਸਪਲਾਈ ਚੇਨ ਤੋੜਨ 'ਤੇ ਧਿਆਨ ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਹਰਦੀਪ ਸਿੰਘ ਦਾ ਚਾਚਾ, ਜੋ ਕਿ ਇੱਕ ਹੋਮਗਾਰਡ ਦਾ ਜਵਾਨ ਹੈ ਅਤੇ ਹਾਲ ਹੀ ਵਿੱਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ, ਉਹ ਇਨ੍ਹਾਂ ਨੂੰ ਹੈਰੋਇਨ ਲਿਆ ਕੇ ਦਿੰਦਾ ਸੀ। ਐੱਸ.ਐੱਚ.ਓ. ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਹੁਣ ਪੁਲਿਸ ਦਾ ਅਗਲਾ ਟੀਚਾ ਨਸ਼ਿਆਂ ਦੇ ਇਸ ਪੂਰੇ ਸਪਲਾਈ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚਣਾ ਅਤੇ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ।
Get all latest content delivered to your email a few times a month.