ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ। ਇਸ ਤਹਿਤ ਤੀਜੀ ਸੂਚੀ ਜਾਰੀ ਕਰਕੇ ਪਾਰਟੀ ਨੇ ਕਈ ਨਵੇਂ ਨਿਯੁਕਤੀਆਂ ਦੀ ਜਾਣਕਾਰੀ ਦਿੱਤੀ।
ਸੂਚੀ ਅਨੁਸਾਰ, ਮਨਜੀਤ ਸਿੰਘ ਮਲਕਪੁਰ ਨੂੰ ਮਾਲਵੇ ਦੇ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਪ੍ਰਭਜੋਤ ਸਿੰਘ ਧਾਲੀਵਾਲ ਮਾਲਵੇ ਦੇ ਲੁਧਿਆਣਾ, ਮੋਗਾ ਅਤੇ ਰੋਪੜ ਜ਼ਿਲ੍ਹਿਆਂ ਦੇ ਅਬਜ਼ਰਵਰ ਬਣਾਏ ਗਏ ਹਨ, ਜਦਕਿ ਹਰਪਾਲ ਸਿੰਘ ਖਡਿਆਲ ਨੂੰ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ।
ਜਥੇਬੰਦਕ ਢਾਂਚੇ ਵਿੱਚ ਅਨੁਸ਼ਾਸਨ ਬਣਾਈ ਰੱਖਣ ਲਈ ਤਿੰਨ ਮੈਂਬਰਾਂ ਦੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਗੁਰਕਮਲ ਸਿੰਘ ਫਰੀਦਕੋਟ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ ਸੁਰਿੰਦਰ ਸਿੰਘ ਬੱਬੂ ਅਤੇ ਰਖਵਿੰਦਰ ਸਿੰਘ ਗਾਬੜੀਆ ਮੈਂਬਰ ਹੋਣਗੇ। ਇਨ੍ਹਾਂ ਦੇ ਨਾਲ, ਪਰਮਿੰਦਰ ਸਿੰਘ ਬੋਹਾਰਾ ਯੂਥ ਵਿੰਗ ਦੇ ਨਵੇਂ ਖਜਾਨਚੀ ਬਣੇ ਹਨ।
Get all latest content delivered to your email a few times a month.