ਤਾਜਾ ਖਬਰਾਂ
 
                
ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮੁੜ ਤੋਂ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਹਰਵਿੰਦਰ ਸਿੰਘ ਲੱਖੋਵਾਲ ਨੇ ਇਸ ਸਬੰਧੀ ਦੱਸਿਆ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ, 4 ਨਵੰਬਰ ਨੂੰ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਹਵਾਲੇ ਕੀਤੇ ਜਾਣਗੇ।
ਇਸ ਤਹਿਤ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਭਲਕੇ ਕਿਸਾਨਾਂ ਦੀਆਂ ਜਥੇਬੰਦੀਆਂ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਵਿੱਚ ਬਿਜਲੀ ਦੇ ਨਿੱਜੀਕਰਨ, ਫਸਲਾਂ ਦੇ ਮੁਆਵਜ਼ੇ ਅਤੇ ਸਰਕਾਰੀ ਨੀਤੀਆਂ ਸਬੰਧੀ ਗੱਲਬਾਤ ਕੀਤੀ ਗਈ। ਬੈਠਕ ਵਿੱਚ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਵਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ ਸਮੇਤ ਹੋਰ ਕਿਸਾਨ ਆਗੂ ਸ਼ਾਮਲ ਹੋਏ।
ਹਰਵਿੰਦਰ ਸਿੰਘ ਲੱਖੋਵਾਲ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਦੀ ਵਿਕਰੀ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਕੜੀ ਪਾਬੰਦੀ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਨੁਕਸਾਨ ਕਾਫੀ ਘੱਟ ਹੋ ਗਿਆ ਹੈ ਅਤੇ ਸਰਕਾਰ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਪ੍ਰਾਲੀ ਸਬੰਧੀ ਸਮੱਸਿਆਵਾਂ ਦਾ ਵੀ ਹੱਲ ਨਹੀਂ ਕੀਤਾ ਜਾ ਰਿਹਾ। ਇਸ ਲਈ ਕਿਸਾਨ ਮੁਆਵਜ਼ੇ, ਜ਼ਰੂਰੀ ਮਸ਼ੀਨਾਂ ਅਤੇ ਕਿਸਾਨੀ ਹੱਕਾਂ ਨੂੰ ਲੈ ਕੇ ਲਗਾਤਾਰ ਸਰਕਾਰ ਤੇ ਦਬਾਅ ਬਣਾਓਣਗੇ।
 
                
            Get all latest content delivered to your email a few times a month.